03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

‘ਆਪ’ ਆਗੂ ਅਮਨ ਟੱਕਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 12-07-2026
ਕੋਟ ਈਸੇ ਖਾਂ, 11 ਜੁਲਾਈ (ਗੁਰਮੀਤ ਸਿੰਘ ਖਾਲਸਾ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 ਦੀ ਕੌਂਸਲਰ ਸੁਖਨਜੀਤ ਕੌਰ ਟੱਕਰ ਦੇ ਪਤੀ ਅਮਨ ਟੱਕਰ ਦੀ ਆਮ ਆਦਮੀ ਪਾਰਟੀ ਪ੍ਰਤੀ ਵਧੀਆ ਮਿਹਨਤ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਸਿਫਾਰਿਸ਼ ’ਤੇ ਪਾਰਟੀ ਵਲੋਂ ਸ਼ਹਿਰ ਕੋਟ ਈਸੇ ਖਾਂ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਆਪ ਆਗੂਆਂ ਤੇ ਵਰਕਰਾਂ ਵਲੋਂ ਅਮਨ ਟੱਕਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਟੱਕਰ ਪਰਿਵਾਰ ਪਿਛਲੇ ਕਾਫੀ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਰਿਹਾ ਹੈ ਤੇ ਅਮਨ ਟੱਕਰ ਦੀ ਬਲਾਕ ਪ੍ਰਧਾਨ ਵਜੋਂ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਆਪਣੀ ਇਸ ਨਿਯੁਕਤੀ ਨੂੰ ਲੈ ਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਅਮਨ ਟੱਕਰ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਸੋਧੇ ਹੋਏ ’ਟਰੈਕ ਐਂਡ ਟਰੇਸ’ ਸਿਸਟਮ ਅਤੇ ‘ਆਨਲਾਈਨ ਆਬਕਾ­ਰੀ ਸੇਵਾਵਾਂ’ ਦੀ ਸ਼ੁਰੂਆਤ ਕੀਤੀ ਅਗਲੀ ਖ਼ਬਰ ਗਊਆਂ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ-ਕੀਮਤੀ ਲਾਲ ਭਗਤ
Ad Position 24
No active advertisement