ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਰਾਸ਼ਟਰੀ ਮਹਿਲਾ ਆਯੋਗ ਵਲੋਂ ਮੋਗਾ ਵਿਖੇ ਮਹਿਲਾ ਜਨ ਸੁਣਵਾਈ 15 ਨੂੰ

Ad Position 21
No active advertisement
ਅਜੀਤ ਡੈਸਕ 13-07-2026


ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਰਾਸ਼ਟਰੀ ਮਹਿਲਾ ਆਯੋਗ ਨਵੀਂ ਦਿੱਲੀ ਵਲੋਂ ਮੋਗਾ ਵਿਖੇ 15 ਜੁਲਾਈ ਨੂੰ ਮਹਿਲਾ ਜਨ ਸੁਣਵਾਈ” ਆਯੋਜਿਤ ਕੀਤੀ ਜਾ ਰਹੀ ਹੈ। ਇਹ ਮਹਿਲਾ ਜਨ ਸੁਣਵਾਈ ਨਗਰ ਨਿਗਮ ਮੋਗਾ ਦੇ ਕਮਿਊਨਟੀ ਹਾਲ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਮਹਿਲਾ ਜਨ ਸੁਣਵਾਈ ਵਿਚ ਸ੍ਰੀਮਤੀ ਵਿਜੇ ਰਹਤਕਰ ਚੇਅਰਪਰਸਨ ਨੈਸ਼ਨਲ ਕਮਿਸ਼ਨ ਫ਼ਾਰ ਵੁਮੈਨ ਨਵੀਂ ਦਿੱਲੀ ਵਲੋਂ ਮਹਿਲਾਵਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਜਨ ਸੁਣਵਾਈ 10 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੁਪਹਿਰ 2 ਵਜੇ ਤੱਕ ਚੱਲੇਗੀ। ਇਸ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹਿਣਗੇ ਜਿਨ੍ਹਾਂ ਕੇਸਾਂ ਦੀ ਸੁਣਵਾਈ ਹੋਣੀ ਹੈ, ਉਨ੍ਹਾਂ ਦੇ ਜਾਂਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮੋਗਾ ਦੀਆਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਮਹਿਲਾ ਜਨ ਸੁਣਵਾਈ ਦਾ ਲਾਭ ਲੈਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਸ੍ਰੀਮਤੀ ਵਿਜੇ ਰਾਹਤਕਰ ਚੇਅਰਪਰਸਨ ਨੈਸ਼ਨਲ ਕਮਿਸ਼ਨ ਫ਼ਾਰ ਵੁਮੈਨ ਨਵੀਂ ਦਿੱਲੀ ਵਲੋਂ ਐਸ.ਐਫ.ਸੀ. ਕਾਲਜ ਜਲਾਲਾਬਾਦ ਈਸਟ ਤਹਿਸੀਲ ਧਰਮਕੋਟ ਵਿਖੇ ਕੈਂਪਸ ਕਾਲਿੰਗ ਵੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅਗਲੀ ਖ਼ਬਰ ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ
Ad Position 24
No active advertisement