ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਭੇਜ ਭੈਲ ਮੁੰਡੀ ਜਮਾਲ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਸਰਕਲ ਫ਼ਤਹਿਗੜ੍ਹ ਪੰਜਤੂਰ ਦੇ ਪ੍ਰਧਾਨ

Ad Position 21
No active advertisement
ਅਜੀਤ ਡੈਸਕ 13-07-2026
ਫ਼ਤਿਹਗੜ੍ਹ ਪੰਜਤੂਰ, 12 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਮਿਸ਼ਨ 2027 ਦੀਆਂ ਤਿਆਰੀਆਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਤੇਜ਼ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਵਲੋਂ ਹਲਕਾ ਧਰਮਕੋਟ ਦੇ ਵੱਖ-ਵੱਖ ਵਿੰਗਾਂ ਦੇ ਹਲਕਾ ਪ੍ਰਧਾਨਾਂ ਅਤੇ ਸਰਕਲ ਯੂਥ ਪ੍ਰਧਾਨਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਜਿਸ ਦੌਰਾਨ ਸਰਕਲ ਫ਼ਤਿਹਗੜ੍ਹ ਪੰਜਤੂਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਆਗੂ ਗੁਰਭੇਜ ਸਿੰਘ ਭੈਲ ਮੁੰਡੀ ਜਮਾਲ ਨੂੰ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਪਾਰਟੀ ਵਲੋਂ ਸਰਕਲ ਯੂਥ ਵਿੰਗ ਫ਼ਤਿਹਗੜ੍ਹ ਪੰਜਤੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਕਰਨ ਮੌਕੇ ਹਲਕਾ ਇੰਚਾਰਜ ਬਰਜਿੰਦਰ ਮੱਖਣ ਬਰਾੜ ਨੇ ਕਿਹਾ ਕਿ ਗੁਰਭੇਜ ਭੈਲ ਮੁੰਡੀ ਜਮਾਲ ਨਵ-ਨਿਯੁਕਤ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਪੂਰੀ ਤਨੋ ਮਨੋ ਅਤੇ ਜਜ਼ਬੇ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਯੂਥ ਵਿੰਗ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਅਹਿਮ ਹਿੱਸਾ ਹੈ ਅਤੇ ਨੌਜਵਾਨ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਪਾਰਟੀ ਵਲੋਂ ਮਿਹਨਤੀ, ਵਫ਼ਾਦਾਰ ਅਤੇ ਲੋਕਾਂ ਨਾਲ ਜ਼ਮੀਨੀ ਪੱਧਰ ਉੱਪਰ ਜੁੜੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸ ਮੌਕੇ ਧੰਨਵਾਦ ਕਰਦਿਆਂ ਯੂਥ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਗੁਰਭੇਜ ਸਿੰਘ ਭੈਲ ਨੇ ਕਿਹਾ ਕਿ ਪਾਰਟੀ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਉਸ ਤੋਂ ਕਦੀ ਪਿੱਛੇ ਨਹੀਂ ਹਟਣਗੇ। ਇਸ ਮੌਕੇ ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਂਦਰਾਂ, ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੰਧੂ, ਫੈਡਰੇਸ਼ਨ ਆਗੂ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਬਲਕਾਰ ਸਿੰਘ ਵਿਰਕ ਮੰਦਰ, ਹਰਜੀਵਨਪਾਲ ਸਿੰਘ ਢਿੱਲੋਂ ਭੈਣੀ, ਜਸਵਿੰਦਰ ਸਿੰਘ ਮਨੇਸ ਖੰਭਾ, ਬਲਜੀਤ ਸਿੰਘ ਹੇਅਰ ਲਲਿਹਾਂਦੀ, ਹਲਕਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨਸੀਰੇ ਵਾਲਾ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਕੁੱਕੀ ਕੋਰੋਟਾਣਾ, ਪੀ.ਏ. ਇਕਬਾਲਦੀਪ ਸਿੰਘ ਹੈਰੀ, ਮੀਡੀਆ ਇੰਚਾਰਜ ਬਲਜੀਤ ਸਿੰਘ ਥਿੰਦ, ਤੀਰਥ ਸਿੰਘ, ਨੰਬਰਦਾਰ ਰੇਸ਼ਮ ਸਿੰਘ ਕਾਦਰ ਵਾਲਾ, ਗੁਰਭੇਜ ਸਿੰਘ ਕਾਦਰ ਵਾਲਾ, ਨੰਬਰਦਾਰ ਬਲਵੀਰ ਸਿੰਘ ਉੱਪਲ ਸੈਦੇਸਾਹ, ਨਿਰਮਲ ਸਿੰਘ ਨਿੰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਸਵੰਤ ਸਿੰਘ ਖਾਲੜਾ ਅਤੇ ਰਾਮ ਨਰਾਇਣ ਕੁਮਾਰ ਦੀ ਦੋਸਤੀ ਭਾਈਚਾਰਕ ਏਕੇ ਦੀ ਖ਼ੂਬਸੂਰਤ ਮਿਸਾਲ ਅਗਲੀ ਖ਼ਬਰ ਜਗਦੀਪ ਸਿੰਘ ਢਿੱਲੋਂ ਸਰਕਲ ਇੰਦਰਗੜ੍ਹ ਦੇ ਪ੍ਰਧਾਨ ਤੇ ਰਣਜੀਤ ਸਿੰਘ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ
Ad Position 24
No active advertisement