ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਯੂਥ ਅਕਾਲੀ ਦਲ ਹਲਕਾ ਧਰਮਕੋਟ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 13-07-2026
ਕਿਸ਼ਨਪੁਰਾ ਕਲਾਂ, 12 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਨੌਜਵਾਨ ਆਗੂ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਨੂੰ ਯੂਥ ਅਕਾਲੀ ਦਲ ਹਲਕਾ ਧਰਮਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਕੀਤੀ ਗਈ ਇਸ ਨਿਯੁਕਤੀ ਨੂੰ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਮੰਨਿਆਂ ਜਾ ਰਿਹਾ ਹੈ। ਮਿਹਨਤੀ, ਜੁਝਾਰੂ ਅਤੇ ਨਿਧੜਕ ਮਿੱਠੇ ਬੋਲੜੇ ਸੁਭਾਅ ਦੇ ਮਾਲਕ ਪਰਮਿੰਦਰ ਸਿੰਘ ਭੁੱਲਰ ਪਾਰਟੀ ਦੀਆਂ ਗਤੀਵਿਧੀਆਂ ਵਿਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨੇ ਪਾਰਟੀ ਹਾਈਕਮਾਂਡ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਯੂਥ ਅਕਾਲੀ ਦਲ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ ਗਊਸ਼ਾਲਾ ਵਿਖੇ ਪੌਦੇ ਲਗਾਏ
Ad Position 24
No active advertisement