ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹਰਬੰਸ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਰਵੀਕਾਂਤ ਸ਼ੁਕਲਾ ਦੀ ਅਚਾਨਕ ਮੌਤ ‘ਤੇ ਸ਼ੋਕ ਪ੍ਰਗਟ ਕੀਤਾ ਗਿਆ। ਇਕ ਹੋਰ ਮਤੇ ਰਾਹੀਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਦੇ ਪੈਨਸ਼ਨਰਾਂ ਦੀ ਪੈਨਸ਼ਨ ਫਿਕਸ ਕਰਦੇ ਸਮੇਂ 2.59 ਦਾ ਫੈਕਟਰ ਲਾਗੂ ਕੀਤਾ ਜਾਵੇ, ਡੀ.ਏ. ਦੀਆਂ 18 ਫ਼ੀਸਦੀ ਰਹਿੰਦੀਆਂ ਕਿਸ਼ਤਾਂ ਦਿੱਤੀਆਂ ਜਾਣ ਤੇ ਇਨ੍ਹਾਂ ਦਾ ਬਕਾਇਆ ਵੀ ਦਿੱਤਾ ਜਾਵੇ, ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਦਾ ਬਕਾਇਆ ਜਲਦ ਦਿੱਤਾ ਜਾਵੇ, 25 ਸਾਲ ਦੀ ਸੇਵਾ ਦਾ ਲਾਭ ਸਾਰਿਆਂ ਨੂੰ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਖ਼ਾਲੀ ਪੋਸਟਾਂ ਪੂਰੇ ਗਰੇਡ ਵਿਚ ਪੱਕੇ ਤੌਰ ‘ਤੇ ਭਰੀਆਂ ਜਾਣ, ਸਾਰੀਆਂ ਕੈਟਾਗਰੀਆਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪਹਿਲਾਂ ਨਿਯੁਕਤ ਹੋਏ ਅਧਿਆਪਕਾਂ ‘ਤੇ ਟੈਟ ਦੀ ਸ਼ਰਤ ਖ਼ਤਮ ਕੀਤੀ ਜਾਵੇ, ਦੇਸ਼ ਦਾ ਸ਼ਾਸਨ ਸੰਵਿਧਾਨ ਅਨੁਸਾਰ ਕੀਤਾ ਜਾਵੇ। ਮੀਟਿੰਗ ਵਿਚ ਦਰਸ਼ਨ ਸਿੰਘ ਬਰਾੜ, ਸੁਖਮੰਦਰ ਸਿੰਘ, ਸੁਰੇਸ਼ ਕੁਮਾਰ, ਮੇਜਰ ਸਿੰਘ, ਰਜਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਰਮੇਸ਼ ਕੁਮਾਰ, ਗੁਰਮੇਲ ਸਿੰਘ, ਪ੍ਰੀਤਮ ਸਿੰਘ ਆਦਿ ਸ਼ਾਮਿਲ ਸਨ।