ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਚੰਡੀਗੜ੍ਹ ਵਿਖੇ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਵਲੋਂ ਸੂਬਾ ਪੱਧਰੀ ਮਹਾਂ ਰੈਲੀ 7 ਅਗਸਤ ਨੂੰ ਕਰਨ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 14-07-2026

ਮੋਗਾ, 13 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਵਿਚ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜ਼ਿਲ੍ਹਾ ਸਕੱਤਰ ਸਰਬਜੀਤ ਦੌਧਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਹੋਈ ਸਾਂਝਾ ਮੰਚ ਅਤੇ ਸਾਂਝਾ ਫ਼ਰੰਟ ਦੀ ਮੀਟਿੰਗ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਮੰਤਰੀ ਦੇ ਦੌਰੇ ਕਾਰਨ 17 ਜੁਲਾਈ ਨੂੰ ਚੰਡੀਗੜ੍ਹ ਹੋਣ ਵਾਲੀ ਮਹਾਂ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ ਹੁਣ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ 39 ਵਿਖੇ ਹੋਵੇਗੀ। ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਨੇ ਦੱਸਿਆ ਕਿ 17 ਜੁਲਾਈ 2020 ਨੂੰ ਪੰਜਾਬ ਸਰਕਾਰ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਇਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰ ਕੇ ਉਨ੍ਹਾਂ ਨੂੰ ਛੇਵੇਂ ਪੇ ਕਮਿਸ਼ਨ ਤੋਂ ਵੱਖ ਕਰ ਦਿੱਤਾ ਜਿਸ ਕਰ ਕੇ ਇਸ ਨੋਟੀਫ਼ਿਕੇਸ਼ਨ ਦੇ ਵਿਰੋਧ ਵਿਚ ਡੀ.ਸੀ. ਦਫ਼ਤਰ ਮੋਗਾ ਅੱਗੇ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਦੀ ਕੋਆਰਡੀਨੇਸ਼ਨ ਕਮੇਟੀ ਵਲੋਂ ਇਸ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਸੁਰਿੰਦਰ ਰਾਮ ਕੁੱਸਾ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ. ਪ੍ਰੈੱਸ ਸਕੱਤਰ, ਪ੍ਰੇਮ ਕੁਮਾਰ ਵਿੱਤ ਸਕੱਤਰ, ਨਾਇਬ ਸਿੰਘ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪੈਨਸ਼ਨਰਾਂ ਤੇ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਦਾ ਗੁਣਾਂਕ ਲਾਗੂ ਕਰਾਉਣ, ਡੀ.ਏ. ਪ੍ਰਾਪਤ ਕਰਨ ਲਈ 29 ਜੁਲਾਈ ਨੂੰ ਸੰਗਰੂਰ ਵਿਖੇ ਨਵੀਂ ਦਾਣਾ ਮੰਡੀ ‘ਚ 11 ਵਜੇ ਮਹਾਂ ਰੈਲੀ ਕਰਨ ਦਾ ਫ਼ੈਸਲਾ ਬਰਕਰਾਰ ਹੈ ਅਤੇ ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਵੱਲ ਵਿਸ਼ਾਲ ਮਾਰਚ ਕੀਤਾ ਜਾਵੇਗਾ। ਇਸ ਲਈ ਸਮੂਹ ਪੈਨਸ਼ਨਰਾਂ ਨੂੰ ਸੰਗਰੂਰ ਰੈਲੀ ‘ਤੇ ਜਾਣ ਲਈ ਹੁਣ ਤੋਂ ਹੀ ਤਿਆਰੀਆਂ ਵਿੱਢ ਦੇਣੀਆਂ ਚਾਹੀਦੀਆਂ ਹਨ। ਜਥੇਬੰਦੀ ਦੇ ਆਗੂਆਂ ਨੇ ਸਮੂਹ ਜ਼ਿਲ੍ਹੇ ਦੇ ਡੀ.ਡੀ.ਓ. ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਲੀਵ ਇਨ ਕੈਸ਼ਮੈਂਟ ਦੀਆਂ ਤਿੰਨ ਕਿਸ਼ਤਾਂ ਅਤੇ 1 ਅਪ੍ਰੈਲ-2026 ਤੋਂ ਛੇਵੇਂ ਪੇ ਕਮਿਸ਼ਨ ਦੀਆਂ ਹੁਣ ਤੱਕ ਬਣਦੀਆਂ ਚਾਰ ਕਿਸ਼ਤਾਂ ਦਾ ਬਕਾਇਆ 1 ਅਗਸਤ 2026 ਕਢਵਾਇਆ ਜਾਵੇ ਅਤੇ ਬਾਕੀ ਕਿਸ਼ਤਾਂ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਹਰ ਮਹੀਨੇ ਪਾਈਆਂ ਜਾਣ। ਅੰਤ ਵਿਚ ਬੁਲਾਰਿਆਂ ਸੁਖਮੰਦਰ ਸਿੰਘ ਗੱਜਣ ਵਾਲਾ, ਤੇਜਾ ਸਿੰਘ ਘੱਲ ਕਲਾਂ, ਭੁਪਿੰਦਰ ਸਿੰਘ ਜੋਗੇਵਾਲਾ, ਬਿੱਕਰ ਸਿੰਘ ਮਾਛੀਕੇ, ਰੂਪ ਸਿੰਘ ਦੀਨਾ, ਗੁਰਜੰਟ ਸਿੰਘ ਸੰਘਾ, ਅਮਰਜੀਤ ਸਿੰਘ ਮਾਣੂੰਕੇ, ਕੇਹਰ ਸਿੰਘ ਕਿਸ਼ਨਪੁਰਾ, ਬਲਵੀਰ ਸਿੰਘ ਮੋਗਾ, ਇੰਦਰਜੀਤ ਸਿੰਘ ਮੋਗਾ, ਗੁਰਦੀਪ ਸਿੰਘ ਦੌਧਰ, ਜਗਦੀਪ ਸਿੰਘ ਢਿੱਲੋਂ ਨੇ 11 ਜੁਲਾਈ ਨੂੰ ਅਮਨਦੀਪ ਕੌਰ ਵਿਧਾਇਕ ਦੇ ਘਰ ਅੱਗੇ ਦਿੱਤੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਮੁਲਾਜ਼ਮਾਂ, ਪੈਨਸ਼ਨਰਾਂ, ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕੀਤਾ। ਅੱਜ ਦੀ ਮੀਟਿੰਗ ਵਿਚ ਸੁਰਿੰਦਰ ਕੁਮਾਰ, ਕੁਲਵੰਤ ਸਿੰਘ, ਇਕਬਾਲ ਸਿੰਘ ਲੋਹਾਮ, ਜੁਗਿੰਦਰ ਸਿੰਘ ਲੋਹਾਮ, ਗੁਰਚਰਨ ਸਿੰਘ, ਮੋਹਰ ਸਿੰਘ, ਅੰਮ੍ਰਿਤਪਾਲ ਤੇ ਹੋਰ ਸਾਥੀ ਸ਼ਾਮਿਲ ਹੋਏ।

Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਣੂੰਕੇ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਵਿਕਾਸ ਦੇ ਦਾਅਵਿਆਂ ਨੂੰ ਮੂੰਹ ਚਿੜਾਉਂਦਾ ਕੋਟ ਈਸੇ ਖਾਂ ਵਿਚਲਾ ਸ੍ਰੀ ਅੰਮ੍ਰਿਤਸਰ ਸਾਹਿਬ ਮਾਰਗ
Ad Position 24
No active advertisement