ਪ੍ਰਧਾਨ ਮਨਦੀਪ ਮਾਣੂੰਕੇ ਦੇ ਗ੍ਰਹਿ ਵਿਖੇ ਹੋਈ ਲੋਕ ਮੀਟਿੰਗ
ਬਾਘਾ ਪੁਰਾਣਾ, 13 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪਿੰਡ ‘ਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸੰਬੰਧਿਤ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ‘ਚ ਆਪਣਾ ਸਹਿਯੋਗ ਦੇਣ ਤਾਂ ਜੋ ਪਿੰਡ ਨੂੰ ਇਕ ਆਦਰਸ਼ ਪਿੰਡ ਵਜੋਂ ਵਿਕਸਤ ਕੀਤਾ ਜਾ ਸਕੇ। ਪਿੰਡ ਵਾਸੀਆਂ ਨੇ ਵਿਧਾਇਕ ਦਾ ਸਵਾਗਤ ਕਰਦਿਆਂ ਆਪਣੀਆਂ ਮੰਗਾਂ ਅਤੇ ਸੁਝਾਅ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਵਿਧਾਇਕ ਬਿਲਾਸਪੁਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸਰਪੰਚ ਅਜੈਬ ਸਿੰਘ, ਸਰਪੰਚ ਨਿਰਮਲ ਸਿੰਘ, ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਜ਼ਿਲ੍ਹਾ ਸਕੱਤਰ ਰਵਿੰਦਰ ਸਿੰਘ ਭੋਲਾ ਬੀ.ਕੇ.ਯੂ. ਲੱਖੋਵਾਲ, ਗੁਰਜੰਟ ਸਿੰਘ ਆੜ੍ਹਤੀਆ ਰਮਨਦੀਪ ਸਿੰਘ, ਸੁਖਚੈਨ ਸਿੰਘ, ਖਹਿਰਾ ਸਿੰਘ, ਸੁਖਮੰਦਰ ਸਿੰਘ, ਰਾਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਬਿੰਦਰ ਸਿੰਘ, ਗੁਰਦਿੱਤ ਸਿੰਘ, ਜਗਮੋਹਨ ਸਿੰਘ ਜੱਗੂ, ਇਕਬਾਲ ਸਿੰਘ, ਤਰਸੇਮ ਸਿੰਘ ਗੋਭੀ, ਬਿੰਦਰ ਸਿੰਘ, ਸਵਰਨ ਸਿੰਘ ਆਦਿ ਪਿੰਡ ਦੀ ਪੰਚਾਇਤ, ਇਲਾਕੇ ਦੇ ਪਤਵੰਤੇ ਸੱਜਣ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿੰਡ ਮਾਣੂੰਕੇ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ-ਵਿਧਾਇਕ ਬਿਲਾਸਪੁਰ
ਅਜੀਤ ਡੈਸਕ
14-07-2026