ਪ੍ਰਧਾਨ ਸਿਮਰਨਜੀਤ ਸਿੰਘ ਮਾਨ ਭਲਕੇ ਕਰਨਗੇ ਆਗੂ, ਵਰਕਰਾਂ ਨਾਲ ਮੀਟਿੰਗ
ਕਿਸ਼ਨਪੁਰਾ ਕਲਾਂ, 13 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਇਕ ਅਹਿਮ ਮੀਟਿੰਗ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਬਿੰਦਰ ਮਾਨ ਪੁੱਤਰ ਜਥੇਦਾਰ ਅਰਜਨ ਸਿੰਘ ਮਾਨ ਡੇਅਰੀ ਵਾਲੇ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮੋਗਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਹਾਜ਼ਰ ਵਰਕਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਰਕਰ ਹੁਣ ਤੋਂ ਹੀ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਵਧੀਆ ਨਤੀਜੇ ਪ੍ਰਾਪਤ ਕੀਤੇ ਜਾ ਸਕਣ। ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਸੀ ਏਕਤਾ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਦੱਸਿਆ ਕਿ ਭਲਕੇ 14 ਜੁਲਾਈ ਦਿਨ ਮੰਗਲਵਾਰ ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਆਗੂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ, ਸੋ ਸਾਰਿਆਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਅੰਤ ਵਿਚ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਬਿੰਦਰ ਮਾਨ ਨੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਤੇ ਪਹੁੰਚੇ ਹੋਏ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੀਟਿੰਗ ਦੌਰਾਨ ਪ੍ਰਧਾਨ ਬਿੰਦਰ ਸਿੰਘ, ਰਣਜੀਤ ਮੁਨੀਮ ਅਵਤਾਰ ਸਿੰਘ ਮਾਨ ਲਖਵੀਰ ਸਿੰਘ, ਸ਼ੇਰ ਸਿੰਘ, ਸਰਦੂਲ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਬਲਵੰਤ ਸਿੰਘ, ਜਗਜੀਤ ਸਿੰਘ, ਸੁਰਜੀਤ ਸਿੰਘ, ਬਾਬੀ ਜੰਗ, ਗੁਰਸੇਵਕ ਸਿੰਘ, ਜੱਗਾ ਸਿੰਘ, ਗੁਰਪ੍ਰੀਤ ਸਿੰਘ, ਮਸਤਾਨ ਸਿੰਘ ਆਦਿ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
2027 ਦੀਆਂ ਚੋਣਾਂ ਲਈ ਕੀਤੀ ਅਹਿਮ ਮੀਟਿੰਗ
ਅਜੀਤ ਡੈਸਕ
14-07-2026