ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ’ਚ ਵੱਡਾ ਉਤਸ਼ਾਹ-ਮੁਖ਼ਤਿਆਰ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 14-07-2026

ਮੋਗਾ, 13 ਜੁਲਾਈ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਆਪਣੀ ਪੰਜਾਬ ਫੇਰੀ ਕਰ ਰਹੇ ਹਨ ਜਿੱਥੇ ਉਹ ਕਰੋੜਾਂ ਦੀ ਲਾਗਤ ਨਾਲ ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਨਾਲ ਜਿੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਉੱਥੇ ਇਨ੍ਹਾਂ ਪ੍ਰੋਜੈਕਟਾਂ ਨਾਲ ਪੰਜਾਬ ਦੀ ਤਰੱਕੀ ਵਿਚ ਇਕ ਨਵਾਂ ਅਧਿਆਇ ਜੁੜੇਗਾ ਤੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਲਈ ਭਾਜਪਾ ਦੇ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਿਬੀਨ ਵੀ ਪੰਜਾਬ ਦਾ ਦੋ ਦਿਨਾਂ ਦੌਰਾ ਕਰ ਕੇ ਗਏ ਸਨ ਅਤੇ ਹੁਣ ਪ੍ਰਧਾਨ ਮੰਤਰੀ ਦੀ ਲਗਾਤਾਰ ਦੂਸਰੀ ਫੇਰੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣਾ ਵੱਡਾ ਪ੍ਰਭਾਵ ਛੱਡੇਗੀ ਅਤੇ ਸਾਲ 2027 ਦੀਆਂ ਚੋਣਾਂ ਵਿਚ ਭਾਜਪਾ ਮਿਸ਼ਨ 2027 ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਆਪਣੀ ਜਲੰਧਰ ਫੇਰੀ ਦੌਰਾਨ ਜਲੰਧਰ ਕੈਂਟ ਦੇ ਨਵੇਂ ਤੇ ਆਧੁਨਿਕ ਸਹੂਲਤਾਂ ਨਾਲ ਲੈਸ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਸੰਧੂ ਨੇ ਕਿਹਾ ਕਿ ਅੱਜ ਆਪ ਸਰਕਾਰ ਦੇ ਰਾਜ ਵਿਚ ਸੂਬਾ ਆਰਥਿਕ ਪੱਖੋਂ ਹੀ ਕਮਜ਼ੋਰ ਨਹੀਂ ਹੋਇਆ ਸਗੋਂ ਪੰਜਾਬ ਦੀ ਅਮਨ ਸ਼ਾਂਤੀ ਲਈ ਵੀ ਵੱਡਾ ਖ਼ਤਰਾ ਬਣਿਆ ਹੋਇਆ ਹੈ ਕਿਉਂਕਿ ਸੂਬੇ ਦੀ ਆਪ ਸਰਕਾਰ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਸੂਬੇ ਵਿਚ ਭਾਜਪਾ ਦੀ ਸਰਕਾਰ ਆਉਣ ‘ਤੇ ਵਿਕਾਸ ਵਿਚ ਤੇਜ਼ੀ ਲਿਆਉਣ ਦੇ ਨਾਲ ਸੂਬੇ ਨੂੰ ਨਸ਼ਾ ਮੁਕਤ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ ਅਤੇ ਪੰਜਾਬ ਅਮਨ ਸ਼ਾਂਤੀ ਤੇ ਖ਼ੁਸ਼ਹਾਲੀ ਵੱਲ ਤੋਰਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮਾਂ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਸੰਤ ਮਹਾਂਪੁਰਸ਼... ਅਗਲੀ ਖ਼ਬਰ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ’ਚ ਮੋਟਰਸਾਈਕਲ ਮਾਰਚ 15 ਨੂੰ
Ad Position 24
No active advertisement