ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮਾਂ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਸੰਤ ਮਹਾਂਪੁਰਸ਼ ਅਤੇ ਸੰਗਤਾਂ

Ad Position 21
No active advertisement
ਅਜੀਤ ਡੈਸਕ 14-07-2026

ਬੱਧਨੀ ਕਲਾਂ, 13 ਜੁਲਾਈ (ਸੁਰਿੰਦਰਪਾਲ ਸਿੰਘ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਬੀਤੇ 28 ਜੂਨ ਤੋਂ ਚੱਲ ਰਹੇ ਇਕੋਤਰੀ ਸਮਾਗਮਾਂ ਦੌਰਾਨ ਤੀਸਰੇ ਦੀਵਾਨ ਮੌਕੇ ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਜੋ ਪ੍ਰਾਣੀ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਗੁਰੂ ਦੇ ਲੜ ਲੱਗ ਕੇ ਸੇਵਾ ਸਿਮਰਨ ਕਰਦਾ ਹੈ ਉਸ ਨੂੰ ਦੁੱਖ ਤਕਲੀਫ਼ਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ, ਉਨ੍ਹਾਂ ਹਰ ਵਿਅਕਤੀ ਨੂੰ ਆਪਣੇ ਕੀਮਤੀ ਸਮੇਂ ਤੋਂ ਸਮਾਂ ਕੱਢ ਕੇ ਗੁਰੂ ਘਰਾਂ ‘ਚ ਜਾ ਕੇ ਸੇਵਾ ਸਿਮਰਨ ਕਰਨ, ਨਾਮ ਜਪਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਕਥਾ ਕੀਰਤਨ ਕਰਦਿਆਂ ਜਿੱਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲੇ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਭਗਵਾਨ ਸਿੰਘ ਜਲੰਧਰ, ਬਾਬਾ ਜੋਗਾ ਸਿੰਘ ਰਾਮੂ ਧਿਆੜਾ, ਬਾਬਾ ਰਵਿੰਦਰ ਸਿੰਘ ਜੋਨੀ ਤਖਾਣਵੱਧ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਨਾਨਕਸਰ, ਭਾਈ ਗੁਰਮੇਲ ਸਿੰਘ ਨਾਨਕਸਰ, ਬਾਬਾ ਚਰਨਜੀਤ ਸਿੰਘ ਕਾਂਸ਼ੀਪੁਰੀ ਬੱਧਨੀ ਕਲਾਂ, ਬਾਬਾ ਪੰਜਾਬ ਸਿੰਘ ਮਾਤਪੁਰ ਵਾਲੇ, ਭਾਈ ਬਿਕਰਮਜੀਤ ਸਿੰਘ ਫਰਾਂਸ, ਬਾਬਾ ਦਰਸ਼ਨ ਸਿੰਘ ਵਾਲੀਆ ਵਾਲੇ, ਬਾਬਾ ਮਨਮੋਹਨਪ੍ਰੀਤ ਸਿੰਘ ਚੀਮੇ ਵਾਲੇ, ਬਾਬਾ ਮੁਹੱਬਤਪ੍ਰੀਤ ਸਿੰਘ ਲੀਲਾਂ ਵਾਲੇ, ਬਾਬਾ ਬਲਜੀਤ ਸਿੰਘ ਫ਼ੱਕਰ ਬੰਗਾ ਵਾਲੀ, ਬਾਬਾ ਮਨਜੋਤ ਸਿੰਘ ਬੱਡਰੁੱਖਾਂ, ਬਾਬਾ ਜਸਵੀਰ ਸਿੰਘ ਚੱਕ ਫ਼ਤਿਹ ਸਿੰਘ, ਬਾਬਾ ਬੂਟਾ ਸਿੰਘ ਤਾਜੋਕੇ, ਬਾਬਾ ਸੁਰਜੀਤ ਸਿੰਘ ਘਨੌਰੀ ਵਾਲੇ, ਬਾਬਾ ਹਰਮੰਦਰ ਸਿੰਘ ਬੁੱਟਰ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਆਦਿ ਤੋਂ ਇਲਾਵਾ ਹੋਰਨਾਂ ਠਾਠਾਂ, ਸੰਪਰਦਾਇ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਕਥਾ ਵਾਚਕਾਂ ਤੇ ਵਿਦਵਾਨਾਂ ਨੇ ਕਥਾ ਕੀਰਤਨ ਕਰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਕੀਤੇ ਜਾ ਰਹੇ ਸਿੱਖੀ ਅਤੇ ਧਰਮ ਦੇ ਪ੍ਰਚਾਰ ਤੋਂ ਇਲਾਵਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਬਾਬਾ ਜਗਤਾਰ ਸਿੰਘ ਨੇ ਵੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਭੂਮਿਕਾ ਬਾਖ਼ੂਬੀ ਨਿਭਾਉਂਦਿਆਂ ਭਾਈ ਸੱਤਪਾਲ ਸਿੰਘ ਨੇ ਠਾਠ ‘ਚ ਚੱਲ ਰਹੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਇਕੋਤਰੀ ਸਮਾਗਮਾਂ ਦੇ ਭੋਗ 28 ਜੁਲਾਈ (13 ਸਾਵਣ) ਦਿਨ ਮੰਗਲਵਾਰ ਨੂੰ ਪਾਏ ਜਾਣਗੇ। ਇਸ ਦੌਰਾਨ 19 ਜੁਲਾਈ ਅਤੇ 26 ਜੁਲਾਈ (ਦਿਨ ਐਤਵਾਰ) ਤੋਂ ਇਲਾਵਾ 14 ਜੁਲਾਈ ਦਿਨ ਮੰਗਲਵਾਰ ਨੂੰ ਮੱਸਿਆ ਵਾਲੇ ਦਿਨ ਵੀ ਵਿਸ਼ੇਸ਼ ਤੌਰ ‘ਤੇ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ‘ਚ ਪਹੁੰਚਣ ਦੀ ਅਪੀਲ ਕੀਤੀ। ਇਸ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਸਿਰੋਪਾਉ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਧਾਰਮਿਕ ਤੇ ਰਾਜਨੀਤਕ ਆਗੂਆਂ ਤੋਂ ਇਲਾਵਾ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਜਗਦੀਸ਼ ਸਿੰਘ ਦਿੱਲੀ, ਮੇਜਰ ਸਿੰਘ ਢਿੱਲੋਂ, ਮੇਜਰ ਸਿੰਘ ਮੈਂਬਰ ਐਸ.ਜੀ.ਪੀ.ਸੀ., ਸੁਖਪਾਲ ਸਿੰਘ ਸੈਂਪੀ ਭਨੋਹੜ, ਜਰਨੈਲ ਸਿੰਘ ਜੱਜ ਫ਼ਿਰੋਜ਼ਪੁਰ, ਮੁਖ਼ਤਿਆਰ ਸਿੰਘ ਵਿਰਦੀ ਲੁਧਿਆਣਾ, ਹਰਜੀਤ ਸਿੰਘ ਅੰਮ੍ਰਿਤਸਰ, ਸੁਖਜੀਤ ਸਿੰਘ, ਇਕਬਾਲ ਸਿੰਘ ਹੀਰਾ, ਨਿਰਮਲ ਸਿੰਘ ਖੰਨਾ, ਜਸਵਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਟਿੱਕਾ, ਮਨਜਿੰਦਰ ਸਿੰਘ ਰਾਜਗੜ੍ਹ, ਬੰਟੀ ਮੋਗਾ, ਡਾ. ਅਵਤਾਰ ਸਿੰਘ ਦੇਵਗਨ, ਦਰਸ਼ਨ ਸਿੰਘ ਮੋਗਾ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ’ਚ ਵੱਡਾ ਉਤਸ਼ਾਹ-ਮੁਖ਼ਤਿਆਰ ਸਿੰਘ ਸੰਧੂ
Ad Position 24
No active advertisement