ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 14-07-2026

ਕਿਸ਼ਨਪੁਰਾ ਕਲਾਂ, 13 ਜੁਲਾਈ (ਅਮੋਲਕ ਸਿੰਘ ਕਲਸੀ)-ਸਵਰਗੀ ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਅਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ (ਕੈਨੇਡਾ) ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਦੀ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੇ ਕੈਨੇਡਾ ਤੋਂ ਵਾਪਸ ਪਰਤਣ ਉਪਰੰਤ ਸਕੂਲ ਪਹੁੰਚਣ ‘ਤੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਲੋਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ ਗਿਆ। ਪ੍ਰਿੰਸੀਪਲ ਸੈਣੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਦਿੱਤੇ ਗਏ ਸਨਮਾਨ ਅਤੇ ਪਿਆਰ ਲਈ ਧੰਨਵਾਦ ਪ੍ਰਗਟ ਕਰਦਿਆਂ ਸਕੂਲ ਦੀ ਵਿੱਦਿਅਕ ਅਤੇ ਸਹਿ-ਵਿਦਿਅਕ ਗਤੀਵਿਧੀਆਂ ਨੂੰ ਹੋਰ ਉਚਾਈਆਂ ਤੱਕ ਲੈ ਕੇ ਜਾਣ ਲਈ ਮਿਲਜੁਲ ਕੇ ਕੰਮ ਕਰਨ ਦਾ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਗੁਰਬਾਣੀ ਟੀਚਰ ਰਣਜੀਤ ਕੌਰ, ਸਵਿਤਾ ਸ਼ਰਮਾ, ਬਲਰਾਜ ਕੌਰ, ਰਾਜਵੀਰ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ, ਕਵਲਜੀਤ ਕੌਰ, ਸਿਮਰਨਜੀਤ ਕੌਰ, ਪਰਮਜੀਤ ਕੌਰ, ਗੁਰਸ਼ਰਨਪ੍ਰੀਤ ਕੌਰ, ਗੁਰਬੀਰ ਕੌਰ, ਮਨਿੰਦਰ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਬਲਜੀਤ ਕੌਰ, ਅਤੇ ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫ਼ੀਲਡ ਸਕੂਲ ਵਿਖੇ ਵਿਸ਼ਵ ਆਬਾਦੀ ਦਿਵਸ ਤੇ ਪ੍ਰੇਰਨਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮਾਂ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਸੰਤ ਮਹਾਂਪੁਰਸ਼...
Ad Position 24
No active advertisement