ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਨਿਊ ਜਨਤਾ ਆਟੋ ਯੂਨੀਅਨ ਬਾਘਾ ਪੁਰਾਣਾ ਨੇ ਸਰਬੱਤ ਦੇ ਭਲੇ ਲਈ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 14-07-2026

ਬਾਘਾ ਪੁਰਾਣਾ, 13 ਜੁਲਾਈ (ਟਿੰਕੂ ਕਾਠਪਾਲ)-ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਈ-ਰਿਕਸ਼ਾ ਯੂਨੀਅਨ ਬਾਘਾ ਪੁਰਾਣਾ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮੂਹ ਪੰਜਾਬ ਕੋ ਐਜੂਕੇਸ਼ਨ ਸਕੂਲ, ਗੇਂਦੇ ਦੀ ਹੱਟੀ, ਸਮੂਹ ਬੱਸ ਸਟੈਂਡ ਬਾਹਰ ਮਾਰਕੀਟ ਅਤੇ ਸਮੂਹ ਆਟੋ ਵੀਰਾਂ ਦੇ ਸਹਿਯੋਗ ਨਾਲ ਵਿਸ਼ਾਲ ਲੰਗਰ ਬੱਸ ਸਟੈਂਡ ਅੱਗੇ ਲਗਾਇਆ ਗਿਆ। ਇਸ ਸੇਵਾ ਕਾਰਜ ਵਿਚ ਵੱਡੀ ਗਿਣਤੀ ਵਿਚ ਧਾਰਮਿਕ, ਰਾਜਸੀ ਆਗੂਆਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕਰਕੇ ਗੁਰੂ ਦੇ ਲੰਗਰ ਦਾ ਪ੍ਰਸਾਦ ਛਕਿਆ। ਲੰਗਰ ਦੀ ਸ਼ੁਰੂਆਤ ਭਾਰਤੀ ਜਨਤਾ ਪਾਰਟੀ ਕਿਸਾਨ ਸੈਲ ਦੇ ਸੂਬਾ ਸਕੱਤਰ ਸੁਖਜਿੰਦਰ ਸਿੰਘ ਵਾਂਦਰ ਅਤੇ ਆਰ.ਟੀ. ਸੈਲ ਦੇ ਕੋ-ਕਨਵੀਨਰ ਅਮਿਤ ਅਗਰਵਾਲ ਅਤੇ ਜਸਵਿੰਦਰ ਸਿੰਘ ਕਾਕਾ ਵਲੋਂ ਸੰਗਤ ਨੂੰ ਲੰਗਰ ਵਰਤਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਲੰਗਰ ਦੀ ਪਰੰਪਰਾ ਸਾਨੂੰ ਨਿਰਸਵਾਰਥ ਸੇਵਾ, ਆਪਸੀ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਈ-ਰਿਕਸ਼ਾ ਯੂਨੀਅਨ ਵਲੋਂ ਕੀਤੇ ਜਾ ਰਹੇ ਇਸ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿਚ ਏਕਤਾ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ, ਈ-ਰਿਕਸ਼ਾ ਯੂਨੀਅਨ ਦੇ ਆਗੂ ਪ੍ਰਧਾਨ, ਉਪ ਪ੍ਰਧਾਨ ਦੀਪਾ, ਜਗਤਾਰ ਸਿੰਘ ਚੰਨੂ ਵਾਲਾ, ਵਿੱਕੀ, ਰਾਜੂ ਨੱਥੋਕੇ, ਗੋਪੀ ਰੋਡੇ, ਸ਼ਿੰਦਰ, ਅਮਰੀਕ ਸਿੰਘ ਨੱਥੋਕੇ, ਕੌਂਸਲਰ ਜਸਵੰਤ ਸਿੰਘ, ਪਰਮਿੰਦਰ ਸਿੰਘ, ਅਜੀਤ ਸਿੰਘ ਰਿਕਸ਼ਾ ਯੂਨੀਅਨ, ਰਾਜੂ ਪ੍ਰਧਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ। ਯੂਨੀਅਨ ਦੇ ਆਗੂਆਂ ਨੇ ਸਮੂਹ ਸ਼ਹਿਰ ਨਿਵਾਸੀਆਂ ਅਤੇ ਸੇਵਾਦਾਰਾਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕਾਰਜ ਜਾਰੀ ਰੱਖੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਅੰਦਰ ਸੀਵਰੇਜ ਦੇ ਓਵਰਫ਼ਲੋ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਧਿਆ ਅਗਲੀ ਖ਼ਬਰ ਸਪਰਿੰਗ ਫ਼ੀਲਡ ਸਕੂਲ ਵਿਖੇ ਵਿਸ਼ਵ ਆਬਾਦੀ ਦਿਵਸ ਤੇ ਪ੍ਰੇਰਨਾ ਪ੍ਰੋਗਰਾਮ ਕਰਵਾਇਆ
Ad Position 24
No active advertisement