ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅੱਜ ਤੇ ਕੱਲ੍ਹ ਨੂੰ ਮੋਗਾ ਅਤੇ ਬਠਿੰਡਾ ਦੇ ਦੌਰੇ ’ਤੇ
ਬਠਿੰਡਾ, 14 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਸ਼ਟਰੀ ਮਹਿਲਾ ਕਮਿਸ਼ਨ (ਐਨ ਸੀ ਡਬਲਿਊ) ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਰਹਾਟਕਰ 15 ਅਤੇ 16 ਜੁਲਾਈ ਨੂੰ ਪੰਜਾਬ ਦੇ ਮੋਗਾ ਅਤੇ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਣ, ਲਿੰਗ ਸੰਵੇਦਨਸ਼ੀਲਤਾ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ।
ਬਠਿੰਡਾ, 14 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਸ਼ਟਰੀ ਮਹਿਲਾ ਕਮਿਸ਼ਨ (ਐਨ ਸੀ ਡਬਲਿਊ) ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਰਹਾਟਕਰ 15 ਅਤੇ 16 ਜੁਲਾਈ ਨੂੰ ਪੰਜਾਬ ਦੇ ਮੋਗਾ ਅਤੇ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਣ, ਲਿੰਗ ਸੰਵੇਦਨਸ਼ੀਲਤਾ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਚੇਅਰਪਰਸਨ 15 ਜੁਲਾਈ ਨੂੰ ਦੁਪਹਿਰ 12:30 ਵਜੇ ਤੋਂ 2:00 ਵਜੇ ਤੱਕ ਮੋਗਾ ਨਗਰ ਨਿਗਮ ਦੇ ਕਮਿਊਨਿਟੀ ਹਾਲ ਵਿਚ ਅਤੇ 16 ਜੁਲਾਈ ਨੂੰ ਦੁਪਹਿਰ 12:00 ਵਜੇ ਤੋਂ 1:30 ਵਜੇ ਤੱਕ ਬਠਿੰਡਾ ਦੇ ਮਿੰਨੀ ਸਕੱਤਰੇਤ ਸਥਿਤ ਡੀਸੀ ਮੀਟਿੰਗ ਹਾਲ ਵਿਚ ਮਹਿਲਾ ਜਨ ਸੁਣਵਾਈ ਦੀ ਪ੍ਰਧਾਨਗੀ ਕਰਨਗੇ। ਇਸ ਜਨ ਸੁਣਵਾਈ ਰਾਹੀਂ ਮਹਿਲਾਵਾਂ ਨੂੰ ਆਪਣੀਆਂ ਸ਼ਿਕਾਇਤਾਂ ਪੇਸ਼ ਕਰਨ, ਸੰਸਥਾਗਤ ਸਹਾਇਤਾ ਪ੍ਰਾਪਤ ਕਰਨ ਅਤੇ ਸਮੇਂ ਸਿਰ ਨਿਵਾਰਣ ਲਈ ਮੰਚ ਮੁਹੱਈਆ ਕਰਵਾਇਆ ਜਾਵੇਗਾ। ਪਹਿਲਾਂ ਤੋਂ ਦਰਜ ਮਾਮਲਿਆਂ ਤੋਂ ਇਲਾਵਾ ਮੌਕੇ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਵੀ ਸਵੀਕਾਰ ਕੀਤੀਆਂ ਜਾਣਗੀਆਂ।