ਆਈਲਟਸ ਤੇ ਸਟੱਡੀ ਵੀਜ਼ਾ ਨਾਲ ਮੈਕਰੋ ਗਲੋਬਲ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ
ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਤੇ ਪੀ. ਟੀ.
ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜ਼ੀ ਨਾਲ ਆਪਣੀ ਪਛਾਣ ਬਣਾ ਰਿਹਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਵਧੀਆਂ ਬੈਂਡ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਦੇ ਆਧਾਰ ਤੇ ਗਰਾਮਰ ਟੈੱਸਟ ਲਿਆ ਜਾਂਦਾ ਹੈ ਅਤੇ ਉਸ ਦੇ ਆਧਾਰ ’ਤੇ ਕਲਾਸਾਂ ਵਿਚ ਦਾਖਲਾ ਦਿੱਤਾ ਜਾਂਦਾ ਹੈ। ਅਨੁਭਵੀ ਅਧਿਆਪਕਾਂ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਤੇ ਸਪੀਕਿੰਗ ਦੀ ਵਿਸਥਾਰ ਤਿਆਰੀ ਕਰਵਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਘਰ ਵਿਚ ਅਭਿਆਸ ਲਈ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਲਾਇਸੰਸ ਪ੍ਰਾਪਤ ਹੋਣ ਕਰਕੇ ਸੰਸਥਾ ਵਲੋਂ ਏਅਰ ਟਿਕਟਾਂ ਦੀ ਬੁਕਿੰਗ ਦੀ ਸਹੂਲਤ ਵੀ ਉਪਲਬਧ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਇਕੋ ਛੱਤ ਹੇਠ ਕਈ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋ ਇਲਾਵਾ ਸੰਸਥਾ ਮੈਕਰੋ ਗਲੋਬਲ ਵਲੋਂ ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਸਹੀ ਜਾਣਕਾਰੀ ਤੇ ਸਲਾਹ ਦਿੱਤੀ ਜਾਂਦੀ ਹੈ। ਜੇਕਰ ਕਿਸੇ ਵਿਦਿਆਰਥੀ ਦੀ ਫਾਈਲ ਪਹਿਲਾਂ ਰੀਫਿਊਜ਼ ਹੋ ਚੁੱਕੀ ਹੈ ਤਾਂ ਉਹ ਆਪਣੇ ਦਸਤਾਵੇਜ਼ਾਂ ਸਮੇਤ ਦਫ਼ਤਰ ਆ ਕੇ ਮਾਹਿਰਾਂ ਤੋ ਸਲਾਹ ਲੈ ਸਕਦਾ ਹੈ।