02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਥਕ ਜਥੇਬੰਦੀਆਂ ਨੇ ਇਕੱਤਰ ਹੋ ਕੇ ਡੀ.ਸੀ. ਮੋਗਾ ਨੂੰ ਫ਼ਿਲਮ ਸਤਲੁਜ ਸਿਨੇਮਾ ਘਰਾਂ ’ਚ ਲਗਾਉਣ ਸੰਬੰਧੀ ਦਿੱਤੇ ਮੰਗ ਪੱਤਰ-ਜਥੇਦਾਰ ਬੂਟਾ ਸਿੰਘ ਰਣਸੀਂਹ

Ad Position 21
No active advertisement
ਅਜੀਤ ਡੈਸਕ 15-07-2026

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਯੂਨਾਈਟਿਡ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਚਾਰ ਜਥੇਬੰਦੀਆਂ ਨੇ ਇਕੱਤਰ ਹੋ ਕੇ ਪੰਜਾਬ ਅੰਦਰ ਇਕੱਠੇ ਚੱਲਣ ਦਾ ਫ਼ੈਸਲਾ ਲਿਆ ਸੀ। ਅੱਜ ਉਨ੍ਹਾਂ ਜਥੇਬੰਦੀਆਂ ਵਲੋਂ ਪ੍ਰੋਗਰਾਮ ਉਲੀਕਿਆ ਗਿਆ ਸੀ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨ ਉੱਪਰ ਬਣੀ ਹੋਈ ਫ਼ਿਲਮ ਸਤਲੁਜ ਜਿਸ ਉੱਪਰ ਕੇਂਦਰ ਸਰਕਾਰ ਵਲੋਂ ਰੋਕ ਲਾ ਦਿੱਤੀ ਗਈ ਹੈ, ਉਸੇ ਸਬੰਧ ਵਿਚ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ ‘ਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਗਿਆ ਜਿਸ ਵਿਚ ਭਾਈ ਜਸਵੰਤ ਸਿੰਘ ਖਾਲੜਾ ਦੇ ਉਸ ਸੰਘਰਸ਼ ਨੂੰ ਦਰਸਾਇਆ ਗਿਆ ਜਿਹੜਾ ਉਨ੍ਹਾਂ ਨੇ ਆਪਣੇ ਪਿੰਡੇ ਉੱਪਰ ਹੰਢਾਇਆ ਸੀ। ਪੰਜਾਬ ਅੰਦਰ 1980 ਤੋਂ ਲੈ ਕੇ 1995 ਤੱਕ ਪੰਜਾਬੀਆਂ ਖ਼ਾਸ ਕਰਕੇ ਸਿੱਖਾਂ ਉੱਪਰ ਜਿਹੜੇ ਜ਼ੁਲਮ ਕੀਤੇ ਗਏ ਉਨ੍ਹਾਂ ਨੂੰ ਜੱਗ ਜਾਹਿਰ ਕਰਨ ਵਾਸਤੇ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣਾ ਜੀਵਨ ਦਾਅ ‘ਤੇ ਲਾ ਦਿੱਤਾ ਜਿਸ ਵਿਚ ਦਿਖਾਇਆ ਗਿਆ ਕਿ ਪੰਜਾਬ ਦੇ ਵਿਚੋਂ ਕਿਸ ਤਰ੍ਹਾਂ ਸਿੱਖਾਂ ਦੇ ਨੌਜਵਾਨ ਅਤੇ ਛੋਟੇ-ਛੋਟੇ ਬੱਚਿਆਂ ਅਤੇ ਬਜ਼ੁਰਗਾਂ ਉੱਪਰ ਕਿਸ ਤਰ੍ਹਾਂ ਤਸ਼ੱਦਦ ਕਰਕੇ ਸਰਕਾਰ ਅਤੇ ਉਸ ਸਮੇਂ ਦੇ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਲਾਵਾਰਸ ਬਣਾ ਕੇ ਸ਼ਮਸ਼ਾਨ ਘਾਟਾਂ ਵਿਚ ਬਾਲ ਦਿੰਦੇ ਸਨ ਤੇ ਜਿਨ੍ਹਾਂ ਦਾ ਕੋਈ ਵੀ ਸਬੂਤ ਨਹੀਂ ਬਚਦਾ ਤੇ ਬਹੁਤ ਸਾਰੀਆਂ ਲਾਸ਼ਾਂ ਹਰੀਕੇ ਜਾਂ ਹੋਰ ਜਗ੍ਹਾ ਰੋੜ ਦਿੰਦੇ ਸਨ ਤਾਂ ਕਿ ਪਿੱਛੇ ਕੋਈ ਸਬੂਤ ਨਾ ਬਚੇ ਪਰ ਭਾਈ ਖਾਲੜਾ ਨੇ ਇਕ ਵੱਡਾ ਸੰਘਰਸ਼ ਆਰੰਭ ਕੇ ਸ਼ਹੀਦ ਹੋਏ ਸਿੰਘਾਂ ਦੇ ਬਹੁਤ ਮਿਹਨਤ ਨਾਲ ਵੇਰਵੇ ਇਕੱਠੇ ਕੀਤੇ ਅਤੇ ਉਨ੍ਹਾਂ ਦੇ ਪਰਿਵਾਰ ਤੱਕ ਪਹੁੰਚਾਏ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਦੁਨੀਆਂ ਵਿਚ ਪਹੁੰਚਾਈ ਜਿਸ ਤੋਂ ਬਾਅਦ ਬਹੁਤ ਸਾਰੇ ਜ਼ਾਲਮ ਪੁਲਿਸ ਵਾਲਿਆਂ ਨੂੰ ਸਜ਼ਾਵਾਂ ਵੀ ਹੋਈਆਂ ਤੇ ਕਈ ਖੁਦਕੁਸ਼ੀਆਂ ਕਰ ਗਏ ਪਰ ਸਰਕਾਰ ਪਤਾ ਨਹੀਂ ਕਿਉਂ ਇਹ ਗੱਲ ਨੂੰ ਲੁਕਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਅੱਜ ਜਥੇਬੰਦੀਆਂ ਵਲੋਂ ਇਕੱਤਰ ਹੋ ਕੇ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਮ ਸਾਰੇ ਜ਼ਿਲ੍ਹਿਆਂ ਡੀ.ਸੀ. ਸਾਹਿਬਾਨਾਂ ਨੂੰ ਮੰਗ ਪੱਤਰ ਦਿੱਤੇ ਗਏ ਜਿਸ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਅੰਦਰ ਵੀ ਮੰਗ ਪੱਤਰ ਦਿੱਤਾ ਗਿਆ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ। ਇੰਟਰਨੈਸ਼ਨਲ ਪੰਥਕ ਦਲ, ਬੇਗਮ ਪੁਰਾ ਖ਼ਾਲਸਾ ਰਾਜ ਪਾਰਟੀ ਅਤੇ ਦਲ ਖ਼ਾਲਸਾ ਨੇ ਇਕੱਤਰ ਹੋ ਕੇ ਇਹ ਮੰਗ ਪੱਤਰ ਦਿੱਤੇ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਗਗੜਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਥੇਦਾਰ ਲਖਵਿੰਦਰ ਸਿੰਘ ਲੱਕੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ, ਜਥੇਦਾਰ ਹਰਦਿਆਲ ਸਿੰਘ ਡਾਲਾ, ਹਰਜਿੰਦਰ ਸਿੰਘ ਡਾਲਾ, ਜਥੇਦਾਰ ਲਖਬੀਰ ਸਿੰਘ ਡਾਲਾ, ਸਤਨਾਮ ਸਿੰਘ, ਜਥੇਦਾਰ ਲਾਭ ਸਿੰਘ ਡਾਲਾ, ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ, ਫ਼ੌਜੀ ਮੱਖਣ ਸਿੰਘ ਤਲਵੰਡੀ ਭੰਗੇਰੀਆਂ, ਭਾਈ ਕੁਲਦੀਪ ਸਿੰਘ ਤਲਵੰਡੀ ਭੰਗੇਰੀਆਂ, ਇਸਤਰੀ ਵਿੰਗ ਤੋਂ ਬੀਬੀ ਮਨਜੀਤ ਕੌਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਮੋਗਾ, ਗੁਰਵਿੰਦਰ ਸਿੰਘ ਤਲਵੰਡੀ ਭੰਗੇਰੀਆਂ, ਭਾਈ ਹਰਪ੍ਰੀਤ ਸਿੰਘ ਧੱਲੇਕੇ, ਵਰਿਆਮ ਸਿੰਘ ਧੱਲੇਕੇ, ਭਾਈ ਲਖਬੀਰ ਸਿੰਘ ਧੱਲੇਕੇ, ਭਾਈ ਬੂਟਾ ਸਿੰਘ ਧੱਲੇਕੇ, ਪਲਵਿੰਦਰ ਸਿੰਘ ਸੁਖਾਨੰਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਮੇਜਰ ਸਿੰਘ ਥਰਾਜ, ਭਾਈ ਜਗਸੀਰ ਸਿੰਘ ਡਾਲਾ, ਭਾਈ ਗੁਰਲਾਭ ਸਿੰਘ ਧਰਮਕੋਟ, ਜਥੇਦਾਰ ਅਮਰਜੀਤ ਸਿੰਘ ਡਾਲਾ ਦਲ ਖ਼ਾਲਸਾ, ਮੈਂਬਰ ਸੁਖਦੇਵ ਸਿੰਘ ਖਿਆਲੀ, ਬਿਸ਼ੰਬਰ ਸਿੰਘ, ਭਾਈ ਰਣਜੀਤ ਸਿੰਘ ਫ਼ੌਜੀ ਧਰਮਕੋਟ ਅਤੇ ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਵਿਧਾਇਕ ਬਿਲਾਸਪੁਰ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਐਂਟਰਪ੍ਰਿਨਿਊਰਸ਼ਿਪ ਮਾਈਂਡਸੈੱਟ ਕੋਰਸ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸ਼ਾਨਦਾਰ ਪ੍ਰਾਪਤੀ
Ad Position 24
No active advertisement