02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਲੋਕ ਮਿਲਣੀ ਦੌਰਾਨ ਵਿਧਾਇਕ ਬਿਲਾਸਪੁਰ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 15-07-2026

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਪਿੰਡ ਖਾਈ ਵਿਚ ਕੀਤੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਯੋਗ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਅਤੇ ਵਿਕਾਸ ਨਾਲ ਸੰਬੰਧਿਤ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਜਿਨ੍ਹਾਂ ‘ਤੇ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਵਾਸੀਆਂ ਨੇ ਵਿਧਾਇਕ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਜਗੀਰ ਸਿੰਘ, ਪਰਜੀਤ ਕੁਮਾਰ, ਬੇਅੰਤ ਸਿੰਘ, ਬਲੌਰ ਸਿੰਘ ਮੈਂਬਰ ਅਤੇ ਪੰਚਾਇਤ ਨੁਮਾਇੰਦੇ, ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜਨਤਕ ਇਕੱਠ ਤੇ ਹੋਰ ਸਮਾਗਮਾਂ ’ਚ ਹਥਿਆਰ ਲੈ ਕੇ ਚੱਲਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਪਾਬੰਦੀ ਅਗਲੀ ਖ਼ਬਰ ਪੰਥਕ ਜਥੇਬੰਦੀਆਂ ਨੇ ਇਕੱਤਰ ਹੋ ਕੇ ਡੀ.ਸੀ. ਮੋਗਾ ਨੂੰ ਫ਼ਿਲਮ ਸਤਲੁਜ ਸਿਨੇਮਾ ਘਰਾਂ ’ਚ ਲਗਾਉਣ ਸੰਬੰਧੀ ਦਿੱਤੇ ਮੰਗ ਪੱਤਰ...
Ad Position 24
No active advertisement