02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਕੇ ਝੁਲਸੇ ਵਿਅਕਤੀ ਦੀ ਹਾਲਤ ਗੰਭੀਰ

Ad Position 21
No active advertisement
ਅਜੀਤ ਡੈਸਕ 15-07-2026

ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ)-ਮਾਮਲਾ ਮੋਗਾ ਦੇ ਕੱਚਾ ਦੁਸਾਂਝ ਰੋਡ ਤੋਂ ਨਿਕਲ ਕੇ ਸਾਹਮਣੇ ਆਇਆ ਹੈ। ਜਿੱਥੇ ਇਕ ਮਿਸਤਰੀ ਕੰਮ ਦੇਖਣ ਲਈ ਮਕਾਨ ਦੀ ਛੱਤ ਉੱਪਰ ਪਹੁੰਚਿਆ ਤਾਂ ਉਪਰ ਜਾਂਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ ਜਿਸ ਕਾਰਨ ਰਣਜੀਤ ਸਿੰਘ (45 ਸਾਲ) ਵਾਸੀ ਭਿੰਡਰ ਖੁਰਦ ਬੁਰੀ ਤਰ੍ਹਾਂ ਝੁਲਸ ਗਿਆ। ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰ ਅਤੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪੁੱਜੇ ਅਤੇ ਬਿਜਲੀ ਨਾਲ ਝੁਲਸੇ ਰਣਜੀਤ ਸਿੰਘ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਈ ਰੈਫਰ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਪ੍ਰਤਾਪ ਰੋਡ ਮੋਗਾ ਬਰਾਂਚ ਨੇ 100ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਮੋਗਾ ਅੰਡਰ-19 ਟੀਮ ਨੇ ਫ਼ਿਰੋਜ਼ਪੁਰ ਨੂੰ 10 ਵਿਕਟਾਂ ਨਾਲ ਹਰਾ ਕੇ ਗਰੁੱਪ ’ਚ ਕੀਤਾ ਸਿਖਰਲਾ ਸਥਾਨ ਹਾਸਿਲ
Ad Position 24
No active advertisement