02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਾਂਗਰਸ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ-ਸ਼ਸ਼ੀ ਗਰਗ

Ad Position 21
No active advertisement
ਅਜੀਤ ਡੈਸਕ 15-07-2026
ਨੱਥੂਵਾਲਾ ਗਰਬੀ, 14 ਜੁਲਾਈ (ਨਵਦੀਪ ਸਿੰਘ)-ਬੀਤੇ ਦਿਨੀਂ ਕਾਂਗਰਸ ਪਾਰਟੀ ਵਲੋਂ ਬਾਘਾ ਪੁਰਾਣਾ ਦੇ ਸੀਨੀ. ਆਗੂ ਸ਼ਸ਼ੀ ਗਰਗ ਨੂੰ ਕਾਂਗਰਸ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ‘ਤੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ। ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਸੀਨੀ. ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ, ਬਲਾਕ ਪ੍ਰਧਾਨ ਗੁਰਤੇਜ ਸਿੰਘ ਨੱਥੂਵਾਲਾ, ਪੰਜਾਬ ਕਾਂਗਰਸ ਦੇ ਸੈਕਟਰੀ ਸੁਖਪ੍ਰੀਤ ਸਿੰਘ ਸੁੱਖਾ, ਕਾਕਾ ਸਿੰਘ ਆਲਮਵਾਲਾ, ਸੁਖਦੀਪ ਸਿੰਘ ਸੀਪਾ ਅਤੇ ਦੀਪਾ ਅਰੋੜਾ ਅਤੇ ਜੱਜ ਸਿੰਘ ਹਰੀਏ ਵਾਲਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਸ਼ਸ਼ੀ ਗਰਗ ਨੂੰ ਦਿੱਤੀ ਗਈ ਜ਼ਿੰਮੇਵਾਰੀ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ਼ਸ਼ੀ ਗਰਗ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦਿਆਂ ਵਪਾਰੀ ਵਰਗ ਦੀ ਆਵਾਜ਼ ਨੂੰ ਪਾਰਟੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ। ਇਸ ਮੌਕੇ ਸ਼ਸ਼ੀ ਗਰਗ ਨੇ ਇਹ ਜ਼ਿੰਮੇਵਾਰੀ ਮਿਲਣ ਤੇ ਕਾਂਗਰਸ ਦੀ ਸੀਨੀ ਲੀਡਰਸ਼ਿਪ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜਤਾਏ ਵਿਸ਼ਵਾਸ ‘ਤੇ ਉਹ ਪੂਰੀ ਤਰ੍ਹਾਂ ਖਰਾ ਉੱਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਵਪਾਰੀ ਵਰਗ ਅਤੇ ਆਮ ਲੋਕਾਂ ਤੱਕ ਪਹੁੰਚਾਉਣ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ. ਮਾਸਟਰ ਸੁਖਪ੍ਰੀਤ ਸਿੰਘ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਪ੍ਰਤਾਪ ਰੋਡ ਮੋਗਾ ਬਰਾਂਚ ਨੇ 100ਵਾਂ ਸਥਾਪਨਾ ਦਿਵਸ ਮਨਾਇਆ
Ad Position 24
No active advertisement