02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

2027 ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਸਾਬਕਾ ਵਿਧਾਇਕ ਕਾਕਾ ਲੋਹਗੜ੍ਹ

Ad Position 21
No active advertisement
ਅਜੀਤ ਡੈਸਕ 15-07-2026
ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੀ ਹੈ, ਤੇ ਸੂਬੇ ਲੋਕ ਇਸ ਨੂੰ ਚੱਲਦਾ ਕਰਨ ਲਈ ਮਨ ਬਣਾਈ ਬੈਠੇ ਹਨ ਤੇ ਅੱਜ ਸੂਬੇ ਦਾ ਹਰ ਵਰਗ ਮਾਨ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉੱਤਰਿਆਂ ਹੋਇਆ ਹੈ। ਇਹ ਪ੍ਰਗਟਾਵਾ ਅੱਜ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ ਸਾਬਕਾ ਵਿਧਾਇਕ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਜੋ ਚੋਣਾਂ ਤੋ ਪਹਿਲਾਂ ਮੁਲਾਜ਼ਮ ਵਰਗ ਤੇ ਪੈਨਸ਼ਨਰਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਜਿਸ ਕਾਰਨ ਅੱਜ ਜਿੱਥੇ ਕਿਸਾਨ, ਉਦਯੋਗਪਤੀ, ਵਪਾਰੀ, ਮਜ਼ਦੂਰ ਵਰਗ ਇਸ ਸਰਕਾਰ ਤੋ ਦੁਖੀ ਹੈ, ਉੱਥੇ ਸਮੁੱਚੇ ਪੰਜਾਬ ਦੇ ਮੁਲਾਜ਼ਮ ਇਸ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ ਕਿਉਂਕਿ ਉਨ੍ਹਾਂ ਨੂੰ ਵਾਰ ਵਾਰ ਸਮਾਂ ਦੇ ਕੇ ਨਾ ਤਾਂ ਉਨ੍ਹਾਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਤੇ ਨਾ ਹੀ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਂਦੀਆਂ ਹਨ। ਕਾਕਾ ਲੋਹਗੜ੍ਹ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦ ਤੋ ਬਦਤਰ ਬਣੇ ਹੋਏ ਹਨ ਤੇ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ ਹੈ ਤੇ ਸੂਬੇ ਦੇ ਲੋਕ ਲੁੱਟਾਂ ਖੋਹਾਂ, ਫਿਰੌਤੀਆਂ ਅਤੇ ਰੋਜ ਦੀ ਗੋਲੀ ਬਾਰੀ ਤੋ ਡਰੇ ਹੋਏ ਪੰਜਾਬ ਛੱਡਣ ਲਈ ਤਿਆਰੀ ਕਰ ਰਹੇ ਹਨ ਤੇ ਨਾ ਹੀ ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਵਿਚ ਵੱਡੇ ਉਦਯੋਗਪਤੀ ਉਦਯੋਗ ਲਾਉਣਾ ਚਾਹੁੰਦੇ ਹਨ। ਇਕ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕਿ ਕਾਂਗਰਸ ਪਾਰਟੀ ਅੱਜ ਪਾਟੋਧੜ ਹੋਈ ਪਈ ਹੈ, ਕੀ ਹਾਈਕਮਾਂਡ ਇਸ ਦਾ ਹੱਲ ਕਰ ਸਕੇਗੀ ਤਾਂ ਉਨ੍ਹਾਂ ਕਿਹਾ ਕਿ ਹਾਈਕਮਾਂਡ ਇਸ ਬਾਰੇ ਬੜੀ ਗੰਭੀਰਤਾ ਨਾਲ ਸੋਚ ਰਹੀ ਹੈ, ਤੇ ਇਸ ਦਾ ਹੱਲ ਜਲਦੀ ਕੱਢ ਲਿਆ ਜਾਵੇਗਾ ਤੇ ਦੋਨੇਂ ਧੜੇ ਇਕ ਮੰਚ ‘ਤੇ ਇਕੱਠੇ ਹੋਣਗੇ ਕਿਉਂਕਿ ਸੂਬੇ ਦੇ ਲੋਕ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਵੇਖਣਾ ਚਾਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜਗਦੀਪ ਕੌਰ ਸੰਧੂ ਹਲਕਾ ਧਰਮਕੋਟ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਐਸ.ਐਸ. ਮਾਸਟਰ ਸੁਖਪ੍ਰੀਤ ਸਿੰਘ ਨੇ ਸੰਭਾਲਿਆ ਅਹੁਦਾ
Ad Position 24
No active advertisement