02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜਗਦੀਪ ਕੌਰ ਸੰਧੂ ਹਲਕਾ ਧਰਮਕੋਟ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 15-07-2026
ਕਿਸ਼ਨਪੁਰਾ ਕਲਾਂ, 14 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਸੰਗਠਨ ਨੂੰ ਵਿਸਥਾਰ ਦੇਣ ਦੇ ਮੰਤਵ ਨਾਲ ਨਵੀਆਂ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪਾਰਟੀ ਦੀ ਸਰਗਰਮ ਵਰਕਰ ਜਗਦੀਪ ਕੌਰ ਸੰਧੂ ਪਤਨੀ ਸਨਦੀਪ ਸਿੰਘ ਸੰਧੂ ਵਾਸੀ ਇੰਦਰਗੜ੍ਹ ਨੂੰ ਹਲਕਾ ਧਰਮਕੋਟ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਉਪਰੰਤ ਪ੍ਰਧਾਨ ਜਗਦੀਪ ਕੌਰ ਸੰਧੂ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਪੂਰੀ ਲਗਨ ਨਾਲ ਕੰਮ ਕਰਨਗੇ। ਅੰਤ ’ਚ ਪ੍ਰਧਾਨ ਜਗਦੀਪ ਕੌਰ ਸੰਧੂ, ਸਨਦੀਪ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੱਸਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ 2027 ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਸਾਬਕਾ ਵਿਧਾਇਕ ਕਾਕਾ ਲੋਹਗੜ੍ਹ
Ad Position 24
No active advertisement