02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮੱਸਿਆ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 15-07-2026
ਕਿਸ਼ਨਪੁਰਾ ਕਲਾਂ, 14 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਹਾੜ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਤੇ ਅੰਤਿਮ ਵੇਲੇ ਸੰਗਤਾਂ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਨੇ ਹੁਕਮਨਾਮੇ ਦੀ ਕਥਾ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਵਲੋਂ ਫ਼ਸਲ ਬਾੜੀ, ਨਗਰ ਖੇੜੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ। ਅੰਤ ‘ਚ ਪ੍ਰਧਾਨ ਮਹਿੰਦਰ ਸਿੰਘ ਮਾਨ ਵਲੋਂ ਆਈਆ ਹੋਈਆਂ ਸਮੁੱਚੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਇਕਬਾਲ ਸਿੰਘ ਮਾਨ, ਮਾਸਟਰ ਸੁਖਦਰਸ਼ਨ ਸਿੰਘ, ਹਰਭਜਨ ਸਿੰਘ ਬਾਬਾ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਈਸ਼ਵਰ ਸਿੰਘ ਆੜ੍ਹਤੀਆ, ਜਗਤਾਰ ਸਿੰਘ ਸਾਗੂ, ਜਸਪ੍ਰੀਤ ਸਿੰਘ ਜੱਸੀ, ਮਲਕੀਤ ਸਿੰਘ,ਬਾਈ ਦਰਸ਼ਨ ਸਿੰਘ, ਬਲਜਿੰਦਰ ਸਿੰਘ ਛੰਬੂ, ਸ਼ੇਰਾਂ ਔਲਖ, ਗੁਰਮੇਲ ਸਿੰਘ ਕਲਸੀ ਫ਼ਰਨੀਚਰ ਗੈਲਰੀ ਵਾਲੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੀਆਂ ਧੀਆਂ ਅਤੇ ਨਸ਼ਾ ਪੀੜਤਾਂ ਦੀਆਂ ਪਤਨੀਆਂ ਨਾਲ ਵੀ ਮਿਲਣਗੇ ਵਿਜਯਾ ਰਹਾਟਕਰ-ਅਭਿਸ਼ੇਕ ਜਿੰਦਲ ਅਗਲੀ ਖ਼ਬਰ ਜਗਦੀਪ ਕੌਰ ਸੰਧੂ ਹਲਕਾ ਧਰਮਕੋਟ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ
Ad Position 24
No active advertisement