06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ:) ਮੋਗਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 16-07-2026
ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ:) ਮੋਗਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਦਫ਼ਤਰ ਮੋਗਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਚਲਾਈ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਸੂਬਾ ਆਗੂ ਮੋਹਣ ਸਿੰਘ ਜੀਂਦੜਾ, ਸੂਰਤ ਸਿੰਘ ਕਾਦਰ ਵਾਲਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਸਾਹਿਬ ਸਿੰਘ ਬੋਗੇਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫ਼ਤਿਹਗੜ੍ਹ, ਗੁਰਜੰਟ ਸਿੰਘ ਗਗੜਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਚੋਟੀਆਂ ਸ਼ਾਮਿਲ ਹੋਏ। ਮੀਟਿੰਗ ਮੌਕੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ, ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਜਥੇਬੰਦੀ ਦੇ ਵਿਸਥਾਰ ਅਤੇ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਸਬੰਧੀ ਵਿਚਾਰ ਚਰਚਾ ਕੀਤੀ।ਭੁਪਿੰਦਰ ਸਿੰਘ ਦੌਲਤਪੁਰਾ ਤੇ ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਵਾਲਿਆਂ ਨੇ ਦੱਸਿਆਂ ਕਿ ਮਿਤੀ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਅਤੇ ਟੋਲ ਪਲਾਜਿਆਂ ਨੂੰ ਮੁਫ਼ਤ ਕਰਵਾਉਣ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ, ਜਥੇਬੰਦੀ ਦੀ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਤੇਜ਼ ਕਰਨ, ਹਰ ਪਿੰਡ ਵਿਚ ਨਵੇਂ ਮੈਂਬਰ ਬਣਾਉਣ, ਬਲਾਕ ਅਤੇ ਪਿੰਡ ਇਕਾਈਆਂ ਨੂੰ ਮਜ਼ਬੂਤ ਕਰਨ ਲਈ ਡਿਊਟੀਆਂ ਲਗਾਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀ ਉਪਜਾਊ ਜ਼ਮੀਨ ਖੋਹਣ ਦੀ ਨੀਤੀ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦੇਵੇਗੀ। ਪੰਜਾਬ ਭਰ ਵਿਚ ਆਵਾਰਾ ਕੁੱਤਿਆਂ ਦਾ ਆਤੰਕ ਦਿਨੋ-ਦਿਨ ਵੱਧ ਰਿਹਾ ਹੈ। ਹਰ ਰੋਜ਼ ਬੱਚੇ, ਬਜ਼ੁਰਗ, ਔਰਤਾਂ ਅਤੇ ਕਿਸਾਨ ਇਨ੍ਹਾਂ ਦੇ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ। ਸਰਕਾਰ ਅਤੇ ਪ੍ਰਸ਼ਾਸਨ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਅਤੇ ਪੱਕਾ ਹੱਲ। ਇਸ ਮੌਕੇ ਮੀਟਿੰਗ ਵਿਚ ਬਲਾਕ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ, ਸਤਿੰਦਰਪਾਲ ਸਿੰਘ ਧਾਲੀਵਾਲ, ਜਸਵੰਤ ਸਿੰਘ, ਸੁਖਵੀਤ ਸਿੰਘ, ਬੰਤ ਸਿੰਘ ਬਲਾਕ ਸਕੱਤਰ, ਪਿਸ਼ੌਰਾ ਸਿੰਘ ਮੁੰਡੀ ਜਮਾਲ, ਸੁਰਜੀਤ ਸਿੰਘ ਰਾਊਕੇ ਕਲਾਂ, ਗੁਰਜੋਤ ਸਿੰਘ, ਕਰਮਜੀਤ ਸਿੰਘ, ਕਰਤਾਰ ਸਿੰਘ, ਧਰਮਰਾਜ ਸਿੰਘ, ਜਸਵਿੰਦਰ ਸਿੰਘ, ਸੁਖਪਾਲ ਸਿੰਘ, ਕੁਲਵੰਤ ਸਿੰਘ, ਸੁਨੀਲ ਸਿੰਘ, ਪ੍ਰਭਜੋਤ ਸਿੰਘ, ਜਸਵੀਰ ਸਿੰਘ, ਦਲਜੀਤ ਸਿੰਘ, ਜਗਤਾਰ ਸਿੰਘ, ਦਰਬਾਰਾ ਸਿੰਘ, ਵਪੁਜੀਤ ਸਿੰਘ, ਸ਼ਮਸ਼ੇਰ ਸਿੰਘ, ਜਗਦੇਵ ਸਿੰਘ, ਬਲਬੀਰ ਸਿੰਘ, ਗੁਰਪ੍ਰੀਤ ਸਿੰਘ, ਸੁਖਮੀਤ ਸਿੰਘ, ਅਰਵਿੰਦਰ ਸਿੰਘ ਰੌਲੀ ਸਮੇਤ ਵੱਡੀ ਗਿਣਤੀ ‘ਚ ਕਿਸਾਨ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਮੁਹਿੰਮ ਤਹਿਤ ਆਰ.ਟੀ.ਓ. ਮੋਗਾ ਸਤਵਿੰਦਰਪਾਲ ਸਿੰਘ ਨੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਹਲੈੱਸ ਜੌਂ ਬਣ ਸਕਦਾ ਹੈ ਸਿਹਤਮੰਦ ਜੀਵਨ ਦੀ ਕੁੰਜੀ
Ad Position 24
No active advertisement