ਕਿਸ਼ਨਪੁਰਾ ਕਲਾਂ, 15 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕੇ.ਐਮ.ਐਮ. ਦੇ ਸੱਦੇ ‘ਤੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਸਬੰਧੀ ਅੱਜ ਮੋਗਾ ਵਿਖੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਸੌਂਪਣ ਲਈ ਮੋਟਰਸਾਈਕਲ ਕਾਫ਼ਲਾ ਰਵਾਨਾ ਕੀਤਾ ਗਿਆ। ਇਹ ਕਾਫ਼ਲਾ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ, ਕਿਸ਼ਨਪੁਰਾ ਕਲਾਂ ਤੋਂ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਹੱਕਾਂ ਅਤੇ ਦੇਸ਼ ਦੇ ਖੇਤੀਬਾੜੀ ਖੇਤਰ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਝੌਤੇ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਅਜਮੇਰ ਸਿੰਘ ਮਾਨ, ਸੁਖਵਿੰਦਰ ਸਿੰਘ ਕਾਲੂ, ਨਿਰਮਲ ਸਿੰਘ ਸੰਘਾ ਪੇਂਟਰ, ਕਾਲਾ ਚੌਧਰੀ, ਬਾਬੀ ਜੰਗ, ਬਿੰਦਰ ਜੰਗ, ਅਜਮੇਰ ਸਿੰਘ, ਦਰਸ਼ਨ ਬਾਵਾ ਆਦਿ ਹਾਜ਼ਰ ਸਨ।