07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਯੂ.ਕੇ. ਇੰਟਰਨੈਸ਼ਨਲ ਸਕੂਲ ਦੀ ਖੇਡ ਅਕੈਡਮੀ ਦੇ ਵਿਦਿਆਰਥੀਆਂ ਨੇ ਕ੍ਰਿਕਟ ਟੂਰਨਾਮੈਂਟ ਖੇਡ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 16-07-2026
ਧਰਮਕੋਟ, 15 ਜੁਲਾਈ (ਪਰਮਜੀਤ ਸਿੰਘ)-ਇਲਾਕੇ ਦੇ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਦੀ ਖੇਡ ਅਕੈਡਮੀ ਦੇ ਵਿਦਿਆਰਥੀਆਂ ਨੇ ਹੋਏ ਕ੍ਰਿਕਟ ਟੂਰਨਾਮੈਂਟ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਕ੍ਰਿਕਟ ਟੂਰਨਾਮੈਂਟ ਵਿਚ ਕੁੱਲ ਪੰਜ ਟੀਮਾਂ ਨੇ ਭਾਗ ਲਿਆ। ਜਿਸ ਵਿਚ ਯੂ.ਕੇ. ਇੰਟਰਨੈਸ਼ਨਲ ਸਕੂਲ ਦੀਆਂ ਦੋ ਟੀਮਾਂ ਨੇ ਭਾਗ ਲਿਆ। ਇਸ ਸ਼ਾਨਦਾਰ ਪ੍ਰਦਰਸ਼ਨ ਵਿਚ ਅਕੈਡਮੀ ਦੇ ਵਿਦਿਆਰਥੀਆਂ ਨੇ ਜਿੱਤ ਹਾਸਲ ਕੀਤੀ। ਇਹ ਸਾਰਾ ਟੂਰਨਾਮੈਂਟ ਦੇ ਸੈਂਟਰ ਹੈੱਡ ਰਾਜਨਦੀਪ ਕੌਰ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ। ਸਾਰੇ ਹੀ ਕੋਚਾਂ ਨੇ ਬੱਚਿਆਂ ਦਾ ਹੌਸਲਾ ਵਧਾਉਂਦੇ ਹੋਏ ਟੂਰਨਾਮੈਂਟ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸੰਪੰਨ ਕਰਵਾਇਆ। ਉਨ੍ਹਾਂ ਨੇ ਅਕੈਡਮੀ ਦੇ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਅਤੇ ਜੇਤੂ ਟੀਮਾਂ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ, ਨਿਧੀ ਖੋਸਲਾ, ਸਕੂਲ ਦੇ ਪ੍ਰਿੰਸੀਪਲ ਪਵਨਦੀਪ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਦੀਆਂ ਹਨ। ਉਨ੍ਹਾਂ ਨੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਉਪਲਬਧੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਮਾਪਿਆਂ ਨੇ ਵੀ ਵਿਦਿਆਰਥੀਆਂ ਦੀ ਇਸ ਸਫਲਤਾ ‘ਤੇ ਮਾਣ ਪ੍ਰਗਟ ਕੀਤਾ। ਇਸ ਮੌਕੇ ਤੇ ਸਕੂਲ ਦੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਜੋਨ ਥ੍ਰੋ ਬਾਲ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬੀ.ਐਡ ਕਾਲਜ ਢੁੱਡੀਕੇ ਵਲੋਂ ਪ੍ਰਾਸਪੈਕਟਸ ਜਾਰੀ
Ad Position 24
No active advertisement