07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 16-07-2026
ਨਿਹਾਲ ਸਿੰਘ ਵਾਲਾ, 15 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ ‘ਚ ਨਿਹਾਲ ਸਿੰਘ ਵਾਲਾ ਵਿਖੇ ਹੋਈ। ਇਸ ਮੀਟਿੰਗ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਬਿੱਕਰ ਸਿੰਘ ਮਾਛੀਕੇ, ਹਰਜੰਟ ਸਿੰਘ ਬੌਡੇ, ਗੁਰਮੇਲ ਸਿੰਘ ਖੋਟੇ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ 2022 ਦੀਆਂ ਚੋਣਾਂ ਸਮੇਂ ਸੱਤਾ ‘ਚ ਆਉਣ ਲਈ ਕੀਤੇ ਵਾਅਦੇ ਸੱਤਾ ਦੇ ਨਸ਼ੇ ‘ਚ ਗੱਜਦੇ ਹਾਕਮਾਂ ਵੱਲੋਂ ਲਗਾਤਾਰ ਦਰ-ਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਜਿਵੇਂ 2.59 ਦਾ ਗੁਣਾਂਕ, ਨੋਸ਼ਨਲ ਫਿਕਸੇਸ਼ਨ, ਕੱਚੇ ਮੁਲਾਜ਼ਮ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, 18 ਫ਼ੀਸਦੀ ਡੀ.ਏ. ਦੇਣਾ, ਡੀ.ਏ. ਦਾ ਬਕਾਇਆ ਦੇਣਾ, 1-1-2016 ਤੋਂ ਬਾਅਦ ਦੇ ਪੇ-ਕਮਿਸ਼ਨ ਲਾਗੂ ਕਰਨਾ ਆਦਿ ਤੇ ਧਿਆਨ ਨਾ ਦਿੱਤਾ ਤਾਂ 27-7-2026 ਨੂੰ ਸੰਗਰੂਰ ਵਿਖੇ ਭਾਰੀ ਰੈਲੀ ਕੀਤੀ ਜਾਵੇਗੀ ਤੇ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਜੇਕਰ ਫਿਰ ਵੀ ਸਰਕਾਰ ਦੇ ਕੰਨ ਤੇ ਜੂੰ ਨਾ ਸਰਕੀ ਤਾਂ 7 ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਤੇ ਪੈਨਸ਼ਨਰ ਫ਼ਰੰਟ ਵੱਲੋਂ ਚੰਡੀਗੜ੍ਹ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ 17 ਜੁਲਾਈ 2026 ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਕੇਂਦਰੀ ਪੈਟਰਨ ਸਬੰਧਿਤ ਕਰਨ ਵਾਲਾ ਨੋਟੀਫ਼ਿਕੇਸ਼ਨ ਸਾੜ ਕੇ ਕਾਲਾ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਉਕਤ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ 2027 ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਦਾ ਪੰਜਾਬ ‘ਚੋਂ ਸਫ਼ਾਇਆ ਕੀਤਾ ਜਾਵੇਗਾ। ਇਸ ਮੌਕੇ ਗੁਰਮੇਲ ਸਿੰਘ ਬੌਡੇ, ਹਰਜੰਟ ਸਿੰਘ ਬੌਡੇ, ਸਿਕੰਦਰ ਸਿੰਘ ਭਾਗੀਕੇ, ਗੁਰਦੇਵ ਸਿੰਘ ਕਿਰਤੀ, ਓਮਾਂਕਾਂਤ ਸ਼ਸ਼ਤਰੀ, ਬਲਵੀਰ ਸਿੰਘ ਮਾਛੀਕੇ, ਬਲਵੀਰ ਸਿੰਘ ਭੱਟੀ, ਦਵਿੰਦਰ ਸਿੰਘ ਹਿੰਮਤਪੁਰਾ, ਤੋਤਾ ਸਿੰਘ, ਜਗੀਰ ਸਿੰਘ ਬਿਲਾਸਪੁਰ, ਰਜਿੰਦਰ ਸਿੰਘ ਤਖ਼ਤੂਪੁਰਾ, ਹਰਨੇਕ ਸਿੰਘ, ਪ੍ਰੀਤਮ ਸਿੰਘ, ਮਨਮੋਹਨ ਸਿੰਘ, ਜਸਪਾਲ ਰਾਏ, ਰੂਪ ਸਿੰਘ ਮਧੇਕੇ, ਤਨਜੀਤ ਸਿੰਘ ਪੱਤੋ, ਮੁਕੰਦ ਸਿੰਘ ਦੀਨਾਂ, ਕੌਸ਼ਲ ਸ਼ਰਮਾ, ਮੇਜਰ ਸਿੰਘ ਤਖ਼ਤੂਪੁਰਾ, ਉਜਾਗਰ ਸਿੰਘ ਮੀਨੀਆਂ, ਹਰਦਿਆਲ ਸਿੰਘ ਬੌਡੇ, ਪ੍ਰੀਤਮ ਸਿੰਘ, ਹਾਕਮ ਸਿੰਘ, ਸੁਰਿੰਦਰ ਸਿੰਘ, ਜਸਵੰਤ ਸਿੰਘ, ਬਲਜਿੰਦਰ ਸਿੰਘ, ਸੁਦਾਗਰ ਸਿੰਘ, ਗੁਰਮੇਲ ਸਿੰਘ ਜਵਾਹਰ ਸਿੰਘ ਵਾਲਾ, ਭਗਵਾਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਸਾਂਝ ਕੇਂਦਰ ਨੇ ਵਾਤਾਵਰਨ ਦਿਵਸ ਬੂਟੇ ਲਗਾ ਕੇ ਮਨਾਇਆ ਅਗਲੀ ਖ਼ਬਰ ਸਾਵਣ ਦੇ ਦੂਜੇ ਸੋਮਵਾਰ ਨੂੰ ਸ਼ਿਵ ਪੂਜਾ ਨਾਲ ਹੋਵੇਗੀ ਰਾਮ-ਲੀਲ੍ਹਾ ਰਿਹਰਸਲ ਦੀ ਸ਼ੁਰੂਆਤ-ਡਾ. ਗੁਰਮੀਤ ਸਿੰਘ ਗਿੱਲ
Ad Position 24
No active advertisement