07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮਾਂ ਦੌਰਾਨ ਧਾਰਮਿਕ ਰੂਹਾਨੀ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 16-07-2026
ਬੱਧਨੀ ਕਲਾਂ (ਮੋਗਾ), 15 ਜੁਲਾਈ (ਸੁਰਿੰਦਰਪਾਲ ਸਿੰਘ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਬੀਤੇ 28 ਜੂਨ ਤੋਂ ਚੱਲ ਰਹੇ ਇਕੋਤਰੀ ਸਮਾਗਮਾਂ ਦੌਰਾਨ ਮੱਸਿਆ ਦੇ ਦਿਹਾੜੇ ‘ਤੇ ਰੂਹਾਨੀ ਦੀਵਾਨ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਹਰ ਇਕ ਪ੍ਰਾਣੀ ਨੂੰ ਆਪੋ-ਆਪਣੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਜਿਹੜੀਆਂ ਕੌਮਾਂ ਆਪਣੇ ਧਰਮ ਤੋਂ ਦੂਰ ਹੋ ਜਾਂਦੀਆਂ ਹਨ ਉਹ ਅਲੋਪ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗ੍ਰਹਿਣ ਕਰਨ ਨਾਲ ਸਭ ਕਾਰਜ ਨੇਪਰੇ ਚੜ੍ਹਦੇ ਤੇ ਸਭ ਦੁੱਖ ਦੂਰ ਹੋ ਜਾਂਦੇ ਹਨ। ਗੁਰੂਆਂ ਨੇ ਸਾਨੂੰ ਕਾਮ ਕ੍ਰੋਧ ਲੋਭ ਤੋਂ ਮੁਕਤ ਹੋਣ ਦੀ ਸਿੱਖਿਆ ਦਿੱਤੀ ਹੈ। ਸਾਨੂੰ ਸਭਨਾਂ ਨੂੰ ਗੁਰੂਆਂ ਦੇ ਦਰਸਾਏ ਹੋਏ ਮਾਰਗਾਂ ‘ਤੇ ਚੱਲਣ ਦੀ ਮੁੱਖ ਲੋੜ ਹੈ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਸ਼ਬਦ ਕਥਾ ਕੀਰਤਨ ਰਾਹੀਂ ਜਿੱਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਬਾਬਾ ਗੁਰਜੀਤ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਰਾਮ ਸਿੰਘ ਦਮਦਮੀ ਟਕਸਾਲ, ਸਿੰਘ ਸਾਹਿਬ ਬਲਜੀਤ ਸਿੰਘ ਗ੍ਰੰਥੀ ਸ੍ਰੀ ਹਰਮੰਦਰ ਸਾਹਿਬ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਭਾਈ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ ਸ਼ਹੀਦਾਂ ਸਾਹਿਬ, ਭਾਈ ਸਤਵੰਤ ਸਿੰਘ ਕਥਾ ਵਾਚਕ ਮੰਜੀ ਸਾਹਿਬ, ਸੰਤ ਮਨਜੀਤ ਸਿੰਘ ਸੀਘੜੇ, ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਦਮਦਮਾ ਸਾਹਿਬ, ਬਾਬਾ ਹਰਚੰਦ ਸਿੰਘ ਝੋਰੜਾਂ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਆਦਿ ਤੋਂ ਇਲਾਵਾ ਹੋਰਨਾਂ ਠਾਠਾਂ, ਸੰਪਰਦਾਇ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਕਥਾ ਵਾਚਕਾਂ ਤੇ ਵਿਦਵਾਨਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਬਾਬਾ ਜਗਤਾਰ ਸਿੰਘ ਨੇ ਵੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਭੂਮਿਕਾ ਬਾਖ਼ੂਬੀ ਨਿਭਾਉਂਦਿਆਂ ਭਾਈ ਸੱਤਪਾਲ ਸਿੰਘ ਨੇ ਠਾਠ ‘ਚ ਚੱਲ ਰਹੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਇਕੋਤਰੀ ਸਮਾਗਮਾਂ ਦੇ ਭੋਗ 28 ਜੁਲਾਈ (13 ਸਾਵਣ) ਦਿਨ ਮੰਗਲਵਾਰ ਨੂੰ ਪਾਏ ਜਾਣਗੇ। ਇਸ ਦੌਰਾਨ 19 ਜੁਲਾਈ ਅਤੇ 26 ਜੁਲਾਈ (ਦਿਨ ਐਤਵਾਰ) ਨੂੰ ਧਾਰਮਿਕ ਸਮਾਗਮ ਤੇ ਦੀਵਾਨ ਸਜਾਏ ਜਾਣਗੇ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ‘ਚ ਪਹੁੰਚਣ ਦੀ ਅਪੀਲ ਕੀਤੀ। ਇਸ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਧਾਰਮਿਕ ਤੇ ਰਾਜਨੀਤਕ ਆਗੂਆਂ ਤੋਂ ਇਲਾਵਾ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਜਗਦੀਸ਼ ਸਿੰਘ ਦਿੱਲੀ, ਮੇਜਰ ਸਿੰਘ ਢਿੱਲੋਂ, ਮੇਜਰ ਸਿੰਘ ਐਗਜ਼ੈਕਟਿਵ ਮੈਂਬਰ ਐਸ.ਜੀ.ਪੀ.ਸੀ., ਦਲਜੀਤ ਸਿੰਘ ਅਮਰਕੋਟ, ਭਾਈ ਕੁਲਵਿੰਦਰ ਸਿੰਘ ਦਿੱਲੀ, ਭਾਈ ਉਪਿੰਦਰ ਸਿੰਘ ਦਿੱਲੀ, ਸੁਖਪਾਲ ਸਿੰਘ ਸੈਂਪੀ ਭਨੋਹੜ, ਜਰਨੈਲ ਸਿੰਘ ਜੱਜ ਫ਼ਿਰੋਜ਼ਪੁਰ, ਮੁਖ਼ਤਿਆਰ ਸਿੰਘ ਵਿਰਦੀ ਲੁਧਿਆਣਾ, ਹਰਜੀਤ ਸਿੰਘ ਅੰਮ੍ਰਿਤਸਰ, ਸੁਖਜੀਤ ਸਿੰਘ, ਇਕਬਾਲ ਸਿੰਘ ਹੀਰਾ, ਨਿਰਮਲ ਸਿੰਘ ਖੰਨਾ, ਜਸਵਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਟਿੱਕਾ, ਮਨਜਿੰਦਰ ਸਿੰਘ ਰਾਜਗੜ੍ਹ, ਬੰਟੀ ਮੋਗਾ, ਡਾ. ਅਵਤਾਰ ਸਿੰਘ ਦੇਵਗਨ, ਦਰਸ਼ਨ ਸਿੰਘ ਮੋਗਾ ਤੋਂ ਇਲਾਵਾ ਬਹੁਤ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
Ad Position 22
No active advertisement
ਪਿਛਲੀ ਖ਼ਬਰ ‘ਦੇਸ਼ ਬਚਾਓ ਮੋਰਚਾ’: ਖੇਤੀ ਤੇ ਕਾਰੋਬਾਰ ਲਈ ‘ਡੈੱਥ ਵਾਰੰਟ’ ਬਣੇਗਾ ਭਾਰਤ-ਅਮਰੀਕਾ ਵਪਾਰ ਸਮਝੌਤਾ ਡੱਬਵਾਲੀ ’ਚ ਕਿਸਾਨਾਂ... ਅਗਲੀ ਖ਼ਬਰ ਪੁਲਿਸ ਸਾਂਝ ਕੇਂਦਰ ਨੇ ਵਾਤਾਵਰਨ ਦਿਵਸ ਬੂਟੇ ਲਗਾ ਕੇ ਮਨਾਇਆ
Ad Position 24
No active advertisement