10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪਿੰਡ ਵਾਂਦਰ ਦੀਆਂ ਗਲੀਆਂ ’ਚ ਨਾਲੀਆਂ ਦੇ ਘੁੰਮਦੇ ਗੰਦੇ ਪਾਣੀ ਕਾਰਨ ਧਾਰਿਆ ਨਰਕ ਦਾ ਰੂਪ

Ad Position 21
No active advertisement
ਅਜੀਤ ਡੈਸਕ 17-07-2026

ਠੱਠੀ ਭਾਈ, 16 ਜੁਲਾਈ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਹਲਕੇ ਅਧੀਨ ਪੈਂਦੇ ਪਿੰਡ ਵਾਂਦਰ ਵਿਚ ਗੰਦਗੀ ਅਤੇ ਨਾਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਨਾਲੀਆਂ ਦੀ ਸਫ਼ਾਈ ਅਤੇ ਗੰਦੇ ਪਾਣੀ ਦੀ ਢੁਕਵੀਂ ਨਿਕਾਸੀ ਨਾ ਹੋਣ ਕਾਰਨ ਪਿੰਡ ਦੀਆਂ ਕਈ ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਹੈ, ਜਿਸ ਨਾਲ ਪਿੰਡ ਦਾ ਵਾਤਾਵਰਨ ਨਰਕ ਸਮਾਨ ਬਣਿਆ ਹੋਇਆ ਹੈ। ਬਰਸਾਤੀ ਮੌਸਮ ਦੌਰਾਨ ਇਹ ਸਮੱਸਿਆ ਹੋਰ ਵੀ ਭਿਆਨਕ ਹੋ ਜਾਂਦੀ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਗੰਦੇ ਪਾਣੀ ਕਾਰਨ ਹਰ ਪਾਸੇ ਮੱਛਰਾਂ ਦੀ ਭਰਮਾਰ ਹੋ ਚੁੱਕੀ ਹੈ। ਸ਼ਾਮ ਦੇ ਸਮੇਂ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਜਾਂਦਾ ਹੈ। ਮੱਛਰਾਂ ਦੀ ਵਧਦੀ ਗਿਣਤੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਵਲੋਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਕੀਤਾ ਜਾ ਰਿਹਾ ਹੈ ‘ਪਰ ਪੰਚਾਇਤ ਜਾਂ ਸਰਕਾਰ ਵਲੋਂ ਪਿੰਡ ਵਿਚ ਗੰਦਗੀ ਦੇ ਮੁੱਢਲੇ ਕਾਰਨਾਂ ਨੂੰ ਦੂਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਪਿੰਡ ਦੀ ਇਕ ਧਰਮਸ਼ਾਲਾ ਵਿਚ ਕਈ ਸਾਲਾਂ ਤੋਂ ਪਈ ਪੁਰਾਣੀ ਪਾਣੀ ਦੀ ਟੈਂਕੀ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਪਿੰਡ ਵਾਸੀਆਂ ਮੁਤਾਬਿਕ ਇਸ ਟੈਂਕੀ ਦੀ ਲੰਬੇ ਸਮੇਂ ਤੋਂ ਸਫ਼ਾਈ ਨਹੀਂ ਹੋਈ, ਜਿਸ ਕਾਰਨ ਇਸ ਵਿਚ ਮੱਛਰਾਂ ਦੇ ਲਾਰਵੇ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਗ੍ਰਾਮ ਪੰਚਾਇਤ ਨੂੰ ਕਈ ਵਾਰ ਟੈਂਕੀ ਦੀ ਸਫ਼ਾਈ ਲਈ ਕਿਹਾ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨਾਲ ਖੜ੍ਹੇ ਗੰਦੇ ਪਾਣੀ ਨੇ ਵੀ ਸੰਗਤ ਅਤੇ ਮੁਹੱਲਾ ਵਾਸੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਧਾਰਮਿਕ ਸਥਾਨ ਦੇ ਨੇੜੇ ਫੈਲੀ ਗੰਦਗੀ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਕਈ ਵਾਰ ਗ੍ਰਾਮ ਪੰਚਾਇਤ ਅਤੇ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ, ਪਰ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰ ਵਲੋਂ ਸਵੱਛਤਾ ਅਤੇ ਸਿਹਤਮੰਦ ਪੰਜਾਬ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਪਿੰਡ ਵਾਂਦਰ ਦੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਦੀਆਂ ਸਾਰੀਆਂ ਨਾਲੀਆਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਗੰਦੇ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ, ਧਰਮਸ਼ਾਲਾ ਵਿਚ ਪਈ ਪੁਰਾਣੀ ਟੈਂਕੀ ਦੀ ਸਫ਼ਾਈ ਜਾਂ ਹਟਾਉਣ ਦੀ ਕਾਰਵਾਈ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਕਿਸਾਨ ਮੋਰਚਾ ਦੇ ਵਫ਼ਦ ਨੇ ਚੇਅਰਮੈਨ ਮਹਿਲਾ ਕਮਿਸ਼ਨ ਭਾਰਤ ਸਰਕਾਰ ਨੂੰ ਨਸ਼ੇ ਨਾਲ ਮਰੇ ਨੌਜਵਾਨਾਂ ਦੇ ਪਰਿਵਾਰਾਂ ਦੀਆ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 17 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ
Ad Position 24