10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਜਪਾ ਕਿਸਾਨ ਮੋਰਚਾ ਦੇ ਵਫ਼ਦ ਨੇ ਚੇਅਰਮੈਨ ਮਹਿਲਾ ਕਮਿਸ਼ਨ ਭਾਰਤ ਸਰਕਾਰ ਨੂੰ ਨਸ਼ੇ ਨਾਲ ਮਰੇ ਨੌਜਵਾਨਾਂ ਦੇ ਪਰਿਵਾਰਾਂ ਦੀਆਂ ਦਰਖ਼ਾਸਤਾਂ ਸੌਂਪੀਆਂ

Ad Position 21
No active advertisement
ਅਜੀਤ ਡੈਸਕ 17-07-2026

ਮੋਗਾ, 16 ਜੁਲਾਈ (ਗੁਰਤੇਜ ਸਿੰਘ ਬੱਬੀ)-ਔਰਤ ਵਰਗ ਦੀਆਂ ਸਮੱਸਿਆਵਾਂ ਸੁਣਨ ਲਈ ਚੇਅਰਮੈਨ ਮਹਿਲਾ ਕਮਿਸ਼ਨ ਭਾਰਤ ਸਰਕਾਰ ਸ੍ਰੀਮਤੀ ਵਿਜਯਾ ਕਿਸ਼ੋਰ ਮੋਗਾ ਵਿਸ਼ੇਸ਼ ਤੌਰ ‘ਤੇ ਆਪਣੀ ਟੀਮ ਸਮੇਤ ਪੁੱਜੇ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਲਖਵੰਤ ਸਿੰਘ ਸਾਫ਼ੂਵਾਲਾ ਅਤੇ ਸੀਨੀਅਰ ਆਗੂ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ ਸਮੇਤ ਚਿੱਟੇ ਨਸ਼ੇ ਦੀ ਭੇਟ ਚੜ੍ਹੇ 85 ਨੌਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਬੇਨਤੀ ਪੱਤਰਾਂ ਦੀ ਲਿਸਟ ਚੇਅਰਮੈਨ ਭਾਰਤ ਸਰਕਾਰ ਮਹਿਲਾ ਕਮਿਸ਼ਨ ਵਿਜਯਾ ਕਿਸ਼ੋਰ ਨੂੰ ਸੌਂਪੀਆਂ। ਇਸ ਮੌਕੇ ਤੇ ਚੇਅਰਮੈਨ ਵਿਜਯਾ ਕਿਸ਼ੋਰ ਨੇ ਜਿੱਥੇ ਪੰਜਾਬ ਵਿਚ ਫੈਲੇ ਨਸ਼ੇ ਦੇ ਜਾਲ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ, ਉੱਥੇ ਭਾਜਪਾ ਕਿਸਾਨ ਮੋਰਚਾ ਦੇ ਵਫ਼ਦ ਨੂੰ ਨਸ਼ੇ ਨਾਲ ਮਰੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਰਪੰਚ ਲਖਵੰਤ ਸਿੰਘ ਨੇ ਦੱਸਿਆ ਕਿ ਆਪ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਜੋ ਦਾਅਵੇ ਕਰਦੀ ਹੈ, ਉਹ ਬਿਲਕੁਲ ਖੋਖਲੇ ਹਨ ਜਦ ਕਿ ਹਕੀਕਤ ਇਹ ਹੈ ਕਿ ਸਰਕਾਰ ਦੀ ਸਰਪ੍ਰਸਤੀ ਹੇਠ ਉਨ੍ਹਾਂ ਦੇ ਹੀ ਬੰਦੇ ਨਸ਼ੇ ਦੇ ਕਾਰੋਬਾਰ ਨੂੰ ਅੰਜਾਮ ਦਿੰਦੇ ਹਨ ਅਤੇ ਮੋਗਾ ਵਿਖੇ ਨਸ਼ੇ ਦੀ ਭੇਟ ਚੜ੍ਹ ਮੌਤ ਦੇ ਮੂੰਹ ਵਿਚ ਗਏ ਨੌਜਵਾਨਾਂ ਦੇ ਪਰਿਵਾਰਾਂ ਦੀਆਂ ਦਰਖ਼ਾਸਤਾਂ ਲਗਾਤਾਰ ਮਿਲ ਰਹੀਆਂ ਹਨ ਅਤੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜ਼ਿਲ੍ਹੇ ਵਿਚ 85 ਨੌਜਵਾਨਾਂ ਦੀ ਲਿਸਟ ਭਾਜਪਾ ਦਫ਼ਤਰ ਪੁੱਜੀ ਹੈ ਅਤੇ ਅੰਕੜਾ ਇਸ ਤੋਂ ਵੀ ਵੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਸਭ ਤੋਂ ਪਹਿਲਾਂ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਡਬਲ ਇੰਜਣ ਦੀ ਸਰਕਾਰ ਬਣਾ ਕੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਤੋਰਿਆ ਜਾਵੇਗਾ। ਇਸ ਮੌਕੇ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰ ਸਿੰਘ, ਕਮਲਜੀਤ ਕੌਰ ਧੱਲੇਕੇ, ਮਨਪ੍ਰੀਤ ਸਿੰਘ ਦਫ਼ਤਰ ਇੰਚਾਰਜ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਦੇ ਸਪੁੱਤਰ ਹਰਮੀਤ ਸਿੰਘ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਦੇ ਸੋਧੇ ਸ਼ਡਿਊਲ ਤਹਿਤ ਹੁਣ 3 ਅਗਸਤ ਤੱਕ ਕੀਤੀ ਜਾਵੇਗੀ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਅਗਲੀ ਖ਼ਬਰ ਪਿੰਡ ਵਾਂਦਰ ਦੀਆਂ ਗਲੀਆਂ ’ਚ ਨਾਲੀਆਂ ਦੇ ਘੁੰਮਦੇ ਗੰਦੇ ਪਾਣੀ ਕਾਰਨ ਧਾਰਿਆ ਨਰਕ ਦਾ ਰੂਪ
Ad Position 24