ਬਾਘਾ ਪੁਰਾਣਾ, 16 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੀ ਮਾਨ ਸਰਕਾਰ ਵਲੋਂ ਹਰੇਕ ਪਾਰਟੀ ਵਰਕਰ ਨੂੰ ਵੱਡੀ ਜ਼ੁੰਮੇਵਾਰੀ ਦਿੱਤੀ ਜਾਂਦੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮਿਹਨਤੀ ਅਤੇ ਪਾਰਟੀ ਪ੍ਰਤੀ ਤਨਦੇਹੀ ਨਾਲ ਕੰਮ ਕਰਨ ਵਾਲੇ ਆਗੂ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਾਰਖੂ ਅੱਖ ਨੇ ਵਿਸ਼ੇਸ਼ ਅਹੁਦਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪਾਰਟੀ ਪ੍ਰਤੀ ਦਿਨ-ਰਾਤ ਕੰਮ ਕਰਨ ਵਾਲੇ ਵਰਕਰ ਅਤੇ ਆਗੂ ਨੂੰ ਹਮੇਸ਼ਾ ਵੱਡੀ ਜ਼ੁੰਮੇਵਾਰੀ ਦਿੱਤੀ ਜਾਂਦੀ ਹੈ ਜਿਸ ਤਹਿਤ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਵੱਡੀ ਜ਼ੁੰਮੇਵਾਰੀ ਦਿੱਤੀ ਹੈ। ਇਸ ਨਿਯੁਕਤੀ ਪ੍ਰਤੀ ਨਵ-ਨਿਯੁਕਤ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾਂ ਨੇ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਹੋਈ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਮਾਰਕੀਟ ਕਮੇਟੀ ਨਵ-ਨਿਯੁਕਤ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਮਿਹਨਤੀ ਆਗੂ- ਵਿਧਾਇਕ ਬਿਲਾਸਪੁਰ, ਪ੍ਰਧਾਨ ਮਾਣੂੰਕੇ
ਅਜੀਤ ਡੈਸਕ
17-07-2026