10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼੍ਰੀ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ

Ad Position 21
No active advertisement
ਅਜੀਤ ਡੈਸਕ 17-07-2026
ਬਾਘਾ ਪੁਰਾਣਾ, 16 ਜੁਲਾਈ (ਟਿੰਕੂ ਕਾਠਪਾਲ)-ਸਥਾਨਕ ਮੋਗਾ ਰੋਡ ਸਥਿਤ ਸ਼੍ਰੀ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਪਾਵਨ ਦਿਹਾੜਾ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਪ੍ਰੇਮ ਸਿੰਘ ਰੋਡਿਆਂ ਵਾਲਿਆਂ ਨੇ ਗੁਰਬਾਣੀ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਦਿਆਂ ਨਾਮ ਸਿਮਰਨ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਸ਼੍ਰੀ ਵਿਸ਼ਵਕਰਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਗਰੀਨ ਵਾਲਿਆਂ ਨੇ ਸਾਵਣ ਮਹੀਨੇ ਦੀ ਸੰਗਰਾਂਦ ਦੀ ਧਾਰਮਿਕ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ, ਗੁਰਬਾਣੀ ਦਾ ਅਭਿਆਸ ਕਰਨ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਅਰਦਾਸ ਅਤੇ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਦੀ ਸੇਵਾ ਅਟੁੱਟ ਚੱਲੀ, ਜਿਸ ਵਿਚ ਗੁਰੂ ਕੀ ਦੇਗ ਦੇ ਨਾਲ-ਨਾਲ ਚਾਹ, ਪਕੌੜਿਆਂ ਅਤੇ ਲੱਡੂਆਂ ਦਾ ਲੰਗਰ ਵੀ ਸੰਗਤਾਂ ਵਿਚ ਪ੍ਰੇਮ ਸਹਿਤ ਵਰਤਾਇਆ ਗਿਆ। ਸੰਗਤਾਂ ਨੇ ਬੜੀ ਸ਼ਰਧਾ ਨਾਲ ਗੁਰੂ ਦਾ ਲੰਗਰ ਛਕਿਆ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਅਮਰ ਸਿੰਘ, ਸਾਬਕਾ ਪ੍ਰਧਾਨ ਰੇਸ਼ਮ ਸਿੰਘ ਚਾਨੀ, ਸਾਬਕਾ ਪ੍ਰਧਾਨ ਬੀਬੀ ਮਨਜੀਤ ਕੌਰ, ਅਵਤਾਰ ਸਿੰਘ ਝੀਤੇ, ਕੁਲਦੀਪ ਸਿੰਘ ਸਮਾਧ ਭਾਈ ਵਾਲੇ, ਬਲਵਿੰਦਰ ਸਿੰਘ ਆਲਮ ਵਾਲਾ, ਉੱਤਮ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਨਛੱਤਰ ਸਿੰਘ ਸਮੇਤ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਸਮਾਗਮ ਦਾ ਸਮਾਪਨ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਇਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਵਿਖੇ ਤੋਤਾ ਸਿੰਘ ਦੀਨਾ ਵਲੋਂ ਲਗਾਇਆ ਗਿਆ ਸੈਮੀਨਾਰ ਅਗਲੀ ਖ਼ਬਰ ਬਾਬਾ ਰੰਗਲੀ ਸ਼ਾਹ ਦੀ ਦਰਗਾਹ ’ਤੇ ਸਾਲਾਨਾ ਸਭਿਆਚਾਰ ਮੇਲਾ ਕਰਵਾਇਆ
Ad Position 24