10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਕੋ-ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਵਿਖੇ ਤੋਤਾ ਸਿੰਘ ਦੀਨਾ ਵਲੋਂ ਲਗਾਇਆ ਗਿਆ ਸੈਮੀਨਾਰ

Ad Position 21
No active advertisement
ਅਜੀਤ ਡੈਸਕ 17-07-2026
ਬਾਘਾ ਪੁਰਾਣਾ, 16 ਜੁਲਾਈ (ਟਿੰਕੂ ਕਾਠਪਾਲ)-ਮੋਗਾ ਜ਼ਿਲ੍ਹੇ ਦੀ ਮਾਣਮੱਤੀ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਕਿ ਸਵ: ਪ੍ਰਿੰਸੀਪਲ ਗੁਰਦੇਵ ਸਿੰਘ ਦੇ ਆਸ਼ੀਰਵਾਦ ਅਤੇ ਮੌਜੂਦਾ ਪ੍ਰਿੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਦੀਆਂ ਅਣਥੱਕ ਕੋਸ਼ਿਸ਼ਾਂ ਕਰਕੇ ਹਰ ਰੋਜ਼ ਵਿਦਿਆਰਥੀਆਂ ਦੇ ਪੜ੍ਹਾਈ ਦੇ ਨਾਲ-ਨਾਲ ਸਮਾਜਿਕ, ਨੈਤਿਕ ਵਿਕਾਸ ਲਈ ਵਚਨਬੱਧ ਹੈ, ਵਿਖੇ ਅੱਜ ਇਕ ਪ੍ਰੇਰਨਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮਕਸਦ ਵਿਦਿਆਰਥੀਆਂ ਵਿਚ ਆਪਣੀ ਕਾਬਲੀਅਤ ਦੀ ਪਛਾਣ ਕਰਕੇ ਭਵਿੱਖ ਲਈ ਕੁਝ ਨਵਾਂ ਕਰਨ ਦੀ ਸਮਰੱਥਾ ਹਾਸਲ ਕਰਨਾ ਸੀ। ਇਸ ਸੈਮੀਨਾਰ ਦੀ ਰਹਿਨੁਮਾਈ ਤੋਤਾ ਸਿੰਘ ‘ਦੀਨਾ ਸਾਹਿਬ’ ਵਲੋਂ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਨਾਦਾਇਕ ਭਾਸ਼ਣ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿਚ ਕਾਮਯਾਬੀ ਕਿਸੇ ਨੂੰ ਵਿਰਾਸਤ ਵਿੱਚ ਨਹੀਂ ਮਿਲਦੀ। ਇਹ ਮਿਹਨਤ, ਅਨੁਸ਼ਾਸਨ, ਅਤੇ ਲਗਾਤਾਰ ਕੋਸ਼ਿਸ਼ ਦਾ ਨਤੀਜਾ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਕਦੇ ਵੀ ਅਸਫਲਤਾ ਤੋਂ ਨਹੀਂ ਘਬਰਾਉਣਾ ਚਾਹੀਦਾ, ਕਿਉਂਕਿ ਅਸਫਲਤਾ ਸਾਨੂੰ ਕੁਝ ਨਵਾਂ ਸਿਖਾਉਂਦੀ ਹੈ। ਸਾਨੂੰ ਹਰ ਰੋਜ਼ ਆਪਣੇ ਆਪ ਨੂੰ ਕੱਲ੍ਹ ਨਾਲੋਂ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਾਨੂੰ ਮੋਬਾਈਲ ਅਤੇ ਸੋਸ਼ਲ ਮੀਡੀਆ ਵਿਚ ਸਮਾਂ ਖ਼ਰਾਬ ਕਰਨ ਦੀ ਬਜਾਏ ਇਸ ਤੋਂ ਯੋਗ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਯੂ. ਪੀ. ਐਸ. ਸੀ., ਆਈ. ਪੀ. ਐਸ, ਪੀ. ਸੀ. ਐਸ. ਵਰਗੇ ਵੱਡੇ ਪੇਪਰਾਂ ਦੀ ਤਿਆਰੀ ਕਰਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਸ਼ਾਰਟਕੱਟ ਦੁਆਰਾ ਕਾਮਯਾਬੀ ਕਦੇ ਵੀ ਹਾਸਲ ਨਹੀਂ ਹੁੰਦੀ ਕਿਉਂਕਿ ਇਕ ਬੀਜ ਨੂੰ ਦਰਖਤ ਬਣਨ ਲਈ ਕਈ ਸਾਲਾਂ ਦਾ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਜੇ ਨਾ-ਕਾਮਯਾਬੀ ਮਿਲੇ ਤਾਂ ਨਿਰਾਸ਼ ਨਹੀਂ ਹੋਣਾ ਚਾਹੀਦਾ, ਸਗੋਂ ਹੋਰ ਸਿੱਖਣਾ ਚਾਹੀਦਾ ਹੈ। ਉਨ੍ਹਾਂ ਸਮੇਂ ਦੀ ਕਦਰ, ਸੁੰਦਰ ਲਿਖਾਈ, ਅਨੁਸ਼ਾਸਨ , ਦਿਨ ਦਾ ਚਾਰਟ, ਅਖ਼ਬਾਰ ਪੜ੍ਹਨ, ਸੱਚ ਬੋਲਣ ਵਰਗੀਆਂ ਆਦਤਾਂ ਅਪਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਮੰਜ਼ਿਲ ਉਹੀ ਪ੍ਰਾਪਤ ਕਰਦਾ ਹੈ, ਜੋ ਮਿਹਨਤ ਤੇ ਭਰੋਸਾ ਕਰਕੇ ਆਪਣੇ ਸੁਪਨਿਆਂ ‘ਤੇ ਵਿਸ਼ਵਾਸ ਕਰਦਾ ਹੈ। ਸੈਮੀਨਾਰ ਦੇ ਅਖੀਰ ਵਿਚ ਸੰਸਥਾ ਦੇ ਪ੍ਰਿੰਸੀਪਲ ਸੰਦੀਪ ਮਹਿਤਾ ਨੇ ਤੋਤਾ ਸਿੰਘ ਦੀਨਾ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੁਆਰਾ ਦੱਸੇ ਗਏ ਤਰੀਕਿਆਂ ਤੇ ਅਮਲ ਕਰਨ ਅਤੇ ਸਖ਼ਤ ਮਿਹਨਤ ਕਰਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ, ਡਾਇਰੈਕਟਰ ਕਿਡਜ਼ੀ ਮੈਡਮ ਸੁਧਾ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ, ਐਡਵੋਕੇਟ ਰਾਜਾ ਸਿੰਘ, ਮੈਡਮ ਖੁਸ਼ਪ੍ਰੀਤ ਕੌਰ ਅਤੇ ਸਮੁੱਚਾ ਸਟਾਫ਼ ਸ਼ਾਮਲ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸੈਂਕੜੇ ਕਿਸਾਨਾਂ ਮਜ਼ਦੂਰਾਂ ਨੇ ਦੇਸ਼ ਬਚਾਓ ਮੋਰਚੇ ਦੇ ਸੱਦੇ ’ਤੇ ਕੀਤਾ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਸ਼੍ਰੀ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ
Ad Position 24