10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮੋਗਾ ਨੇ 20 ਅੰਕਾਂ ਨਾਲ ਗਰੁੱਪ ਵਿਚ ਕੀਤਾ ਟਾਪ, ਕੁਆਰਟਰ ਫਾਈਨਲ ਵਿਚ ਬਣਾਈ ਜਗ੍ਹਾ

Ad Position 21
No active advertisement
ਅਜੀਤ ਡੈਸਕ 17-07-2026
ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਇੰਟਰ-ਡਿਸਟ੍ਰਿਕਟ ਅੰਡਰ-19 ਵਨ ਡੇ ਟੂਰਨਾਮੈਂਟ ਵਿਚ ਡੀ.ਸੀ.ਏ. ਮੋਗਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਬਠਿੰਡਾ ਅਤੇ ਫ਼ਾਜ਼ਿਲਕਾ ਨੂੰ ਹਰਾ ਕੇ 20 ਅੰਕਾਂ ਨਾਲ ਗਰੁੱਪ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਕੁਆਰਟਰ ਫਾਈਨਲ ਲਈ ਕੁਆਲੀਫ਼ਾਈ ਕਰ ਲਿਆ। ਆਪਣੇ ਆਖ਼ਰੀ ਲੀਗ ਮੈਚ ਵਿਚ ਮੋਗਾ ਦੇ ਗੇਂਦਬਾਜ਼ਾਂ ਨੇ ਫ਼ਾਜ਼ਿਲਕਾ ਨੂੰ 108 ਦੌੜਾਂ ‘ਤੇ ਆਊਟ ਕਰ ਦਿੱਤਾ। ਹਰਿਸ਼ ਕੁਮਾਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 21 ਦੌੜਾਂ ਦੇ ਕੇ 5 ਵਿਕਟਾਂ ਹਾਸਲ ਕੀਤੀਆਂ, ਜਦ ਕਿ ਤਨਮਯ ਗੋਇਲ ਨੇ 3 ਵਿਕਟਾਂ ਆਪਣੇ ਨਾਂਅ ਕੀਤੀਆਂ। 109 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੋਗਾ ਨੇ ਸਿਰਫ਼ 13.5 ਓਵਰਾਂ ਵਿਚ 109/1 ਬਣਾ ਕੇ ਜਿੱਤ ਦਰਜ ਕਰ ਲਈ। ਸਾਗਰੇਸ਼ਵਰ ਖੱਤਰੀ ਨੇ ਨਾਬਾਦ 53 ਦੌੜਾਂ ਬਣਾਈਆਂ, ਜਦ ਕਿ ਹਰਿਸ਼ ਕੁਮਾਰ ਨੇ ਨਾਬਾਦ 28 ਦੌੜਾਂ ਦੀ ਪਾਰੀ ਖੇਡੀ। ਮੋਗਾ ਦੀ ਇਹ ਟੂਰਨਾਮੈਂਟ ਵਿਚ ਲਗਾਤਾਰ ਪੰਜਵੀਂ ਜਿੱਤ ਸੀ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਪ੍ਰਧਾਨ ਰਵਿੰਦਰ ਸਿੰਘ, ਰਾਕੇਸ਼ ਕੁਮਾਰ ਜਿੰਦਲ, ਡਾ. ਸ਼ਮਸ਼ੇਰ ਸਿੰਘ ਸੰਧੂ, ਨੀਰਜ ਕੁਮਾਰ, ਕੋਚ ਐਮ.ਐਸ. ਦਾਸ, ਮਨਜੀਤ ਕੁਮਾਰ ਅਤੇ ਜੁਆਇੰਟ ਸਕੱਤਰ ਰਾਜੀਵ ਕੁਮਾਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅਗਲੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਹ ਜਾਣਕਾਰੀ ਪੀ.ਸੀ.ਏ. ਅਪੈਕਸ ਮੈਂਬਰ ਕਮਲ ਕੁਮਾਰ ਅਰੋੜਾ ਵਲੋਂ ਸਾਂਝੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦਾ ਬੀ.ਐਡ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਮੋਗਾ ਨੂੰ ਐਲ. ਈ. ਡੀ. ਕੀਤੀ ਭੇਟ
Ad Position 24