09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦਾ ਬੀ.ਐਡ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-07-2026
ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਡ 2024-26 ਸਮੈਸਟਰ ਚੌਥਾ ਦੇ ਨਤੀਜੇ ਵਿਚ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਅੰਕ ਹਾਸਲ ਕੀਤੇ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦੀ ਵਿਦਿਆਰਥਣ ਮਨਦੀਪ ਕੌਰ ਨੇ 1341 ਅੰਕ ਹਾਸਲ ਕਰ ਕੇ ਕਾਲਜ ਵਿਚੋਂ ਪਹਿਲਾ, ਹਿਮਾਂਸ਼ੀ ਨੇ 1339 ਅੰਕ ਹਾਸਲ ਕਰ ਕੇ ਕਾਲਜ ‘ਚੋਂ ਦੂਜਾ ਤੇ ਰਿਪਨਪ੍ਰੀਤ ਕੌਰ ਨੇ 1316 ਅੰਕ ਹਾਸਲ ਕਰ ਕੇ ਕਾਲਜ ‘ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮੋਨਿਕਾ ਵਰਮਾ ਨੇ ਪ੍ਰੀਖਿਆ ਵਿਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਨਾ ਸਿਰਫ਼ ਆਪਣੇ ਮਾਤਾ-ਪਿਤਾ ਦਾ ਸਗੋਂ ਕਾਲਜ ਦਾ ਨਾਂਅ ਵੀ ਰੌਸ਼ਨ ਕੀਤਾ ਹੈ। ਬਾਕੀ ਵਿਦਿਆਰਥਣਾਂ ਨੂੰ ਵੀ ਇਨ੍ਹਾਂ ਤੋਂ ਸੇਧ ਲੈਂਦੇ ਹੋਏ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਕਿਉਂਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ। ਮਿਹਨਤੀ ਇਨਸਾਨ ਹੀ ਆਪਣੇ ਜੀਵਨ ਵਿਚ ਆਪਣੇ ਲਕਸ਼ ਨੂੰ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਚੇਅਰਮੈਨ ਡਾ. ਅਸ਼ੋਕ ਗਰਗ, ਡਾਇਰੈਕਟਰ ਸੁਧੀਰ ਗਰਗ, ਜਨਰਲ ਸੈਕਟਰੀ ਡਾ. ਨੀਨਾ ਗਰਗ, ਸੈਕਟਰੀ ਡਾ. ਰਾਘਵ ਗਰਗ ਤੇ ਸਮੂਹ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵਿਕਾਸ ਦਾ ਅਹਿਮ ਹਿੱਸਾ ਬਣੇਗੀ ਅੱਜ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ-ਮੁਖ਼ਤਿਆਰ ਸਿੰਘ ਸੰਧੂ ਅਗਲੀ ਖ਼ਬਰ ਮੋਗਾ ਨੇ 20 ਅੰਕਾਂ ਨਾਲ ਗਰੁੱਪ ਵਿਚ ਕੀਤਾ ਟਾਪ, ਕੁਆਰਟਰ ਫਾਈਨਲ ਵਿਚ ਬਣਾਈ ਜਗ੍ਹਾ
Ad Position 24