03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਿਹਾਲ ਸਿੰਘ ਵਾਲਾ ਵਿਖੇ ਸਫ਼ਾਈ ਸੇਵਕ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 18-07-2026

ਨਿਹਾਲ ਸਿੰਘ ਵਾਲਾ, 17 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਪੰਜਾਬ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਰੱਤੀ ਰਾਮ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਬਾਜ਼ਾਰ ‘ਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਆਗੂਆਂ ਪ੍ਰਧਾਨ ਰੱਤੀ ਰਾਮ, ਚੇਅਰਮੈਨ ਸੁੰਦਰਪਾਲ ਅਤੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਸੂਬਾ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਜਦੋਂ ਕਿ ਸੂਬੇ ਅੰਦਰ ਵਿਧਾਨ ਸਭਾ ਚੋਣਾਂ ਦਾ ਸਮਾਂ ਬਹੁਤ ਘੱਟ ਰਹਿ ਗਿਆ ਅਤੇ ਜੇਕਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਕੋਈ ਕਦਮ ਨਾ ਚੁੱਕਿਆ ਤਾਂ ਇਸ ਦਾ ਨਤੀਜਾ ਸਰਕਾਰ ਨੂੰ ਜ਼ਰੂਰ ਭੁਗਤਣਾ ਪਵੇਗਾ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਜੋ ਸੰਗਰੂਰ ਵਿਖੇ ਐਮ. ਐਲ. ਏ. ਦੀ ਸ਼ਹਿ ‘ਤੇ ਸਫ਼ਾਈ ਸੇਵਕਾਂ ‘ਤੇ ਲਾਠੀਚਾਰਜ ਕੀਤਾ ਕਿਹਾ ਹਿ ਜਥੇਬੰਦੀ ਉਸ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੀ ਹੈ। ਇਸ ਮੌਕੇ ਕੈਸ਼ੀਅਰ ਬੂਟਾ ਸਿੰਘ, ਜਰਨਲ ਕੌਂਸਲ ਮੈਂਬਰ ਹਰਪ੍ਰੀਤ ਸਿੰਘ, ਮੰਦਰ ਸਿੰਘ, ਰਜਿੰਦਰ ਸਿੰਘ, ਰਾਮਪਾਲ, ਗੁਰਮੀਤ ਸਿੰਘ, ਫ਼ਤਿਹ ਸਿੰਘ, ਇੰਦਰ ਕੁਮਾਰ, ਸ਼ਨੀ, ਮਨਜੀਤ ਸਿੰਘ, ਨਿਰਭੈ ਸਿੰਘ, ਮਨਦੀਪ ਸਿੰਘ, ਜਗਸੀਰ ਸਿੰਘ, ਮਨਪ੍ਰੀਤ ਕੌਰ, ਸੀਮਾ ਰਾਣੀ ਅਤੇ ਸਮੂਹ ਸਫ਼ਾਈ ਸੇਵਕ ਤੇ ਸਟਾਫ਼ ਸ਼ਾਮਲ ਸਨ।

Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਸਿੱਧੂ ਦੇ ਤੂਫ਼ਾਨੀ ਦੌਰਿਆਂ ਨੇ ਹਲਕਾ ਧਰਮਕੋਟ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਨਵੀਂ ਰੂਹ ਫੂਕੀ ਅਗਲੀ ਖ਼ਬਰ ਮੋਗਾ ਵਿਖੇ 6ਵੀਂ ਵਿਸ਼ਾਲ ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ
Ad Position 24
No active advertisement