05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ‘’ਏਕ ਪੇੜ ਮਾਂ ਦੇ ਨਾਮ ਮੁਹਿੰਮ’’ ਤਹਿਤ ਲਗਾਏ ਬੂਟੇ

Ad Position 21
No active advertisement
ਅਜੀਤ ਡੈਸਕ 18-07-2026
ਕੋਟ ਈਸੇ ਖਾਂ, 17 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ‘’ਏਕ ਪੇੜ ਮਾਂ ਦੇ ਨਾਮ ਮੁਹਿੰਮ’’ ਤਹਿਤ ਵਿਦਿਆਰਥੀਆਂ ਨੂੰ ਆਪਣੀਆਂ ਮਾਵਾਂ ਨਾਮ ਮਿਲ ਕੇ ਆਪਣੇ ਘਰਾਂ ਵਿਚ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਆਪਣੀਆਂ ਮਾਵਾਂ ਨਾਲ ਮਿਲ ਕੇ ਵੱਖ-ਵੱਖ ਕਿਸਮ ਦੇ ਫਲਦਾਰ, ਛਾਂਦਾਰ ਪੌਦੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਪ੍ਰਣ ਲਿਆ। ਇਹ ਮੁਹਿੰਮ ਵਿਦਿਆਰਥੀਆਂ ਵਿਚ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਮਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਗਈ। ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨਾਲ ਪੌਦੇ ਲਗਾਉਣ ਦੀਆ ਤਸਵੀਰਾਂ ਸਕੂਲ ਨਾਲ ਸਾਂਝੀਆਂ ਕੀਤੀਆਂ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰ ਲਗਾਇਆ ਗਿਆ ਬੂਟਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਸਿਰਜਣ ਵੱਲ ਇਕ ਮਹੱਤਵਪੂਰਨ ਕਦਮ ਹੈ। ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ‘’ਮਾਂ ਅਤੇ ਰੁੱਖ ਦੋਵੇਂ ਹੀ ਸਾਨੂੰ ਜੀਵਨ ਦਿੰਦੇ ਹਨ’’। ‘’ਏਕ ਪੇੜ ਮਾਂ ਦੇ ਨਾਮ ਮੁਹਿੰਮ’’ ਇਕ ਬੂਟਾ ਲਗਾਉਣ ਤੱਕ ਹੀ ਸੀਮਤ ਨਹੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆਂ ਅਤੇ ਸਾਫ਼-ਸੁਥਰਾ ਵਾਤਾਵਰਣ ਦੇਣ ਦਾ ਸੰਕਲਪ ਹੈ।
Ad Position 22
No active advertisement
ਪਿਛਲੀ ਖ਼ਬਰ ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ, ਵਿਦਿਆਰਥੀਆਂ ਨੂੰ ਦੇਸ਼-ਭ... ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਮੋਗਾ ਸ਼ਹਿਰ ਵਿਚ ਕਰਵਾ ਰਹੇ ਹਨ ਵੋਟਰਾਂ ਦੀ ਐਸ.ਆਈ.ਆਰ.
Ad Position 24
No active advertisement