ਕਿਸ਼ਨਪੁਰਾ ਕਲਾਂ, 17 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਇਤਿਹਾਸ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਸੇਵਾ ਨਾਲ ਜੁੜਿਆ ਹੋਇਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸਰਕਲ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਸਿਰਪਾਉ ਦੇਣ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਅਮਨ-ਸ਼ਾਂਤੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਪੰਥਕ ਸੋਚ ਨਾਲ ਮੁੜ ਜੁੜ ਰਹੇ ਹਨ। ਮੱਖਣ ਬਰਾੜ ਨੇ ਦਾਅਵਾ ਕੀਤਾ ਕਿ ਸੂਬੇ ਦੇ ਹਰ ਵਰਗ ਦੇ ਲੋਕ ਪਾਰਟੀ ਦੀਆਂ ਨੀਤੀਆਂ ‘ਤੇ ਭਰੋਸਾ ਪ੍ਰਗਟਾ ਰਹੇ ਹਨ ਅਤੇ ਨੌਜਵਾਨ ਵੀ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗਾ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਪਹੁੰਚ ਕਰ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਬਾਰੇ ਜਾਣਕਾਰੀ ਦੇਣ। ਇਸ ਮੌਕੇ ਪ੍ਰਧਾਨ ਇਕਬਾਲ ਸਿੰਘ ਘਾਲਾ, ਪ੍ਰਧਾਨ ਗੁਰਦੀਪ ਸਿੰਘ ਰਾਜੂ, ਪੰਚ ਜਸਵਿੰਦਰ ਸਿੰਘ ਔਲਖ, ਮੁਖਤਿਆਰ ਸਿੰਘ ਮੋਟਰਾਂ ਵਾਲਾ, ਪ੍ਰਦੀਪ ਸਿੰਘ ਗੋਲਾ ਆੜ੍ਹਤੀਆ ਆਦਿ ਹਾਜ਼ਰ ਸਨ।