ਕਿਸ਼ਨਪੁਰਾ ਕਲਾਂ, 17 ਜੁਲਾਈ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ, ਸਿਧਵਾਂ ਬੇਟ ਜੋ ਕਿ ਸਕੂਲ ਵਿਚ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ, ਇਸੇ ਲੜੀ ਤਹਿਤ ਇਸ ਸਕੂਲ ਵਿਚ ਅਹੁਦਾ ਸੈਰਾਮਨੀ ਕਰਵਾਈ ਗਈ। ਸਭ ਤੋਂ ਪਹਿਲਾ ਸਾਰੇ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਾਰਥਨਾ ਸਭਾ ਵਿਚ ਇਕੱਠਾ ਕੀਤਾ ਗਿਆ ਅਤੇ ਸੀਨੀਅਰ ਵਿੰਗ ਦੇ ਬੱਚਿਆਂ ਵਿਚੋਂ ਤਨਵੀਰ ਸਿੰਘ ਨੂੰ ਹੈੱਡ ਬੁਆਏ ਲਈ ਚੁਣਿਆਂ ਗਿਆ ਅਤੇ ਇਸ਼ਨੀਤ ਕੌਰ ਨੂੰ ਹੈੱਡ ਗਰਲ ਲਈ ਚੁਣਿਆਂ ਗਿਆ ਇਸੇ ਤਰ੍ਹਾਂ ਵਾਈਸ ਹੈੱਡ ਬੁਆਏ ਅਤੇ ਵਾਈਸ ਗਰਲ ਬੁਆਏ ਲਈ ਅਮਨਦੀਪ ਸਿੰਘ ਅਤੇ ਸਿਮਰਨਜੀਤ ਕੌਰ ਨੂੰ ਚੁਣਿਆਂ ਗਿਆ। ਇਸ ਦੇ ਨਾਲ ਹੀ ਨਵਰਾਜ ਸਿੰਘ ਨੂੰ ਸਪੋਰਟਸ ਕੈਪਟਨ ਲਈ ਅਹੁਦੇਦਾਰ ਬਣਾਇਆ ਗਿਆ। ਇਸ ਪ੍ਰਕਿਰਿਆ ਦੌਰਾਨ ਬੱਚਿਆਂ ਵਿਚ ਬਹੁਤ ਹੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਾਰੇ ਬੱਚਿਆਂ ਨੇ ਚੁਣੇ ਗਏ ਬੱਚਿਆਂ ਨੂੰ ਮੁਬਾਰਕਬਾਦ ਵੀ ਦਿੱਤੀਆਂ। ਸਕੂਲ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਨੇ ਵੀ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਸਕੂਲ ਪ੍ਰਤੀ ਜ਼ਿੰਮੇਵਾਰੀਆਂ ਬਾਰੇ ਦੱਸਿਆਂ ਕਿ ਉਨ੍ਹਾਂ ਨੂੰ ਇਹ ਅਹੁਦੇ ਕਿਸ ਕੰਮ ਲਈ ਦਿੱਤੇ ਗਏ ਹਨ ਅਤੇ ਉਸ ਨੂੰ ਕਿਸ ਤਰ੍ਹਾਂ ਨਿਭਾਉਣਾ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਬੱਚਿਆਂ ਨੂੰ ਹੋਰ ਵੀ ਗਤੀਵਿਧੀਆਂ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਆਦਿ ਹਾਜ਼ਰ ਸਨ।