05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਬੀ.ਐਡ ਕਾਲਜ ਢੁੱਡੀਕੇ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 18-07-2026
ਅਜੀਤਵਾਲ, 17 ਜੁਲਾਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਦਾ ਬੀ.ਐਡ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ ਅਤੇ ਪ੍ਰਿੰਸੀਪਲ ਡਾ. ਉਮੇਸ਼ ਕੁਮਾਰੀ ਨੇ ਖ਼ੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਹਰ ਸਾਲ ਸਾਡੇ ਕਾਲਜ ਦੇ ਬੀ.ਐਡ.ਐਮ.ਐਡ. ਅਤੇ ਈ.ਟੀ.ਟੀ. ਦੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਦੇ ਹਨ। ਹਾਲ ਹੀ ਪੰਜਾਬ ਯੂਨੀਵਰਸਿਟੀ ਦੇ ਐਲਾਨੇ ਬੀ.ਐਡ ਚੌਥੇ ਸਮੈਸਟਰ ਦੇ ਨਤੀਜੇ ਵਿਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਬੀ.ਐਡ. ਪਾਸ ਕੀਤੀ। ਇਨ੍ਹਾਂ ਵਿਚ ਉੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਕਮਲ ਕੀਰਤ 82.25 ਫ਼ੀਸਦੀ ਨਾਲ ਪਹਿਲਾ ਸਥਾਨ, 80.87 ਫ਼ੀਸਦੀ ਨਾਲ ਪ੍ਰਭਜੋਤ ਕੌਰ ਸਪੁੱਤਰੀ ਅਮਰਜੀਤ ਸਿੰਘ ਦੂਸਰਾ ਸਥਾਨ ਅਤੇ ਪ੍ਰਭਜੋਤ ਕੌਰ ਸਪੁੱਤਰੀ ਸੁਖਦੇਵ ਸਿੰਘ 80.75 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਦੇ ਸੀਨੀਅਰ ਪ੍ਰੋ. ਡਾ. ਅਜੇ ਕੁਮਾਰ ਨੇ ਕਿਹਾ ਕਿ ਇਸ ਸਾਲ ਸਾਡੇ ਕਾਲਜ ਦੇ 75 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਨੇ 70 ਫ਼ੀਸਦੀ ਤੋ ਵਧੇਰੇ ਅੰਕ ਪ੍ਰਾਪਤ ਕਰਕੇ ਬੀ.ਐਡ. ਪਾਸ ਕੀਤੀ ਤੇ ਇਹ ਸਭ ਕਾਲਜ ਦੇ ਮਿਹਨਤੀ ਸਟਾਫ਼ ਦੀ ਲਗਨ ਨਾਲ ਹੀ ਸੰਭਵ ਹੋਇਆ। ਸਮੂਹ ਸਟਾਫ਼ ਵਲੋਂ ਉੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਜਾ ਰਹੇ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਅਗਲੀ ਖ਼ਬਰ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ’ਚ ਅਹੁਦਾ ਸੈਰਾਮਨੀ ਕਰਵਾਈ
Ad Position 24
No active advertisement