03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿਚ ਔਰਤ ਵਰਗ ਨੂੰ ਮਿਲਿਆ ਵੱਡਾ ਸਨਮਾਨ-ਵਿਧਾਇਕਾ ਡਾ. ਅਰੋੜਾ

Ad Position 21
No active advertisement
ਅਜੀਤ ਡੈਸਕ 19-07-2026

ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਅੱਜ ਹਰ ਵਰਗ ਖੁਸ਼ ਹੈ ਕਿਉਂਕਿ ਜੋ ਸੂਬੇ ਦਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਵਾਇਆ ਇਸ ਤੋਂ ਪਹਿਲਾਂ ਕੋਈ ਵੀ ਸਰਕਾਰ ਨਹੀਂ ਕਰ ਸਕੀ ਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਮਾਣ ਅਤੇ ਸਨਮਾਨ ਔਰਤ ਵਰਗ ਨੂੰ ਦਿੱਤਾ ਹੈ ਉਸ ਨਾਲ ਅੱਜ ਹਰ ਖੇਤਰ ਵਿਚ ਔਰਤ ਵਰਗ ਅੱਗੇ ਹੈ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੋ ਯੋਜਨਾ ਔਰਤ ਵਰਗ ਲਈ ‘ਮਾਵਾਂ ਧੀਆਂ ਦਾ ਸਤਿਕਾਰ’ ਹਿਤ ਹਰ ਮਾਂ-ਭੈਣ ਨੂੰ ਇਕ ਹਜ਼ਾਰ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਲਈ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦੇਣ ਦੀ ਚਲਾਈ ਗਈ ਹੈ ਉਸ ਨਾਲ ਔਰਤਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ ਉਨ੍ਹਾਂ ਦਾ ਮਾਣ ਸਨਮਾਨ ਤੇ ਉਨ੍ਹਾਂ ਦਾ ਆਤਮ ਵਿਸ਼ਵਾਸ ਹੋਰ ਪੱਕਾ ਅਤੇ ਮਜ਼ਬੂਤ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ‘ਅਜੀਤ’ ਉਪ ਦਫਤਰ ਮੋਗਾ ਵਿਖੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਮੋਗਾ ਦੀ ਸਮੁੱਚੀ ਟੀਮ ਜਿਸ ਵਿਚ ਨਗਰ ਨਿਗਮ ਮੋਗਾ ਦੇ ਮੇਅਰ ਵਿਨੇਪਾਲ ਕੌਰ ਦੌਧਰੀਆ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕੁਮਾਰ ਕਾਲਾ ਬਜਾਜ ਅਤੇ ਡਿਪਟੀ ਮੇਅਰ ਗੌਰਵ ਗਰਗ ਵਿਸ਼ੇਸ਼ ਤੌਰ ’ਤੇ ਉਪ ਦਫਤਰ ਮੋਗਾ ਪੁੱਜੇ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਅਦਾਰਾ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਕੋ ਇਕ ਅਦਾਰਾ ‘ਅਜੀਤ’ ਅਖਬਾਰ ਹੈ ਜਿਸ ਨੇ ਹਮੇਸ਼ਾ ਹੀ ਪੰਜਾਬ ਪੰਜਾਬੀਅਤ ਦੀ ਗੱਲ ਕੀਤੀ ਅਤੇ ਨਿਡਰਤਾ ਨਾਲ ਪੱਤਰਕਾਰਤਾ ਦੇ ਫਰਜ਼ਾਂ ਨੂੰ ਨਿਭਾਉਣ ਵਿਚ ਕਾਮਯਾਬੀ ਹਾਸਲ ਕੀਤੀ। ਇਸ ਮੌਕੇ ‘ਅਜੀਤ’ ਉਪ ਦਫਤਰ ਮੋਗਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੋਗਾ ਤੋਂ ‘ਅਜੀਤ’ ਅਖਬਾਰ ਰਾਹੀਂ ਉਨ੍ਹਾਂ ਨੂੰ ਹਮੇਸ਼ਾ ਹੀ ਮਾਣਮੱਤੀ ਕਵਰੇਜ ਹਾਸਲ ਹੁੰਦੀ ਹੈ। ਨਗਰ ਨਿਗਮ ਮੋਗਾ ਬਾਰੇ ਬੋਲਦਿਆਂ ਕਿਹਾ ਕਿ ਉਹ ਮੋਗਾ ਵਾਸੀਆਂ ਦੇ ਤਹਿ ਦਿਲੋਂ ਧੰਨਵਾਦੀ ਹਨ ਕਿ ਨਗਰ ਨਿਗਮ ਮੋਗਾ ਅੰਦਰ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਅਤੇ ਅੱਜ ਮੋਗਾ ਹਲਕਾ ਵਿਕਾਸ ਪੱਖੋਂ ਮੋਹਰੀ ਹਲਕਾ ਹੈ ਅਤੇ ਨਗਰ ਨਿਗਮ ਦੌਰਾਨ ਮੇਅਰ ਵਿਨੇਪਾਲ ਕੌਰ ਦੌਧਰੀਆ ਦੀ ਅਗਵਾਈ ਵਿਚ ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਵਿਨੇਪਾਲ ਕੌਰ ਦੌਧਰੀਆ ਨੇ ਕਿਹਾ ਕਿ ਪਹਿਲਾਂ ਉਹ ‘ਅਜੀਤ’ ਅਖਬਾਰ ਪੜ੍ਹਦੇ ਆ ਰਹੇ ਸਨ ਪਰ ਅੱਜ ‘ਅਜੀਤ’ ਉਪ ਦਫਤਰ ਮੋਗਾ ਪੁੱਜ ਕੇ ਉਨ੍ਹਾਂ ਨੂੰ ਮਾਨਸਿਕ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਚੁਣਿਆ ਹੈ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੇ ਉੱਤਰਨਗੇ ਅਤੇ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਤਾਂ ਬਣਾਇਆ ਹੀ ਜਾਵੇਗਾ ਪਰ ਸਭ ਤੋਂ ਪਹਿਲਾਂ ਸ਼ਹਿਰ ਅੰਦਰ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਬੇਹੱਦ ਰਿਣੀ ਹਨ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੇ ਜਿੰਨ੍ਹਾਂ ਦੀ ਯੋਗ ਅਗਵਾਈ ਉਨ੍ਹਾਂ ਨੂੰ ਹਰ ਪਲ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੋਵੇਗੀ ਕਿ ਸ਼ਹਿਰ ਦੇ ਪੰਜਾਹ ਵਾਰਡਾਂ ਵਿਚ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ ਨਾਲ ਸ਼ਹਿਰ ਵਾਸੀਆਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਮੋਗਾ ਅੰਦਰ ਉਨ੍ਹਾਂ ਦੀ ਸਮੁੱਚੀ ਟੀਮ ਜਿਸ ਵਿਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਕੁਮਾਰ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ ਅਤੇ ਸ਼ਹਿਰ ਦੇ ਕੌਂਸਲਰਾਂ ਦੀ ਇਕ ਮਜ਼ਬੂਤ ਟੀਮ ਹੈ ਅਤੇ ਇਸ ਮਜ਼ਬੂਤੀ ਨਾਲ ਹੀ ਉਹ ਅੱਗੇ ਵਧਦੇ ਹੋਏ ਸ਼ਹਿਰ ਦਾ ਸਰਬਪੱਖੀ ਵਿਕਾਸ ਅਤੇ ਸੁੰਦਰਤਾ ਪੱਖੋਂ ਵੀ ਹਰ ਖੇਤਰ ਵਿਚ ਕੰਮ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ, ਹੋਟਲ ਜੈਸਵਾਲ ਦੇ ਮੈਨੇਜਿੰਗ ਡਾਇਰੈਕਟਰ ਰਾਕੇਸ਼ ਜੈਸਵਾਲ, ਡਾ. ਪੰਕਜ ਬਾਂਸਲ, ‘ਆਪ’ ਆਗੂ ਗੁਰਬਚਨ ਸਿੰਘ ਗਿੱਲ, ਪੀ.ਏ. ਸੰਨ੍ਹੀ ਗਿੱਲ ਅਤੇ ਯੂਥ ਆਗੂ ਲਖਵੀਰ ਸਿੰਘ ਲੱਖਾ ਲੰਢੇਕੇ ਹਾਜ਼ਰ ਸਨ|

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਰਾਜਨੀਤਕ ਧਿਰਾਂ ਨੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਨੌਜਵਾਨਾਂ ਦੀ ਸੋਚ ਨੂੰ ਵੀ ਪ੍ਰਦੂਸ਼ਿਤ ਕੀਤਾ-ਬਾਪੂ ਤਰਸੇ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਹਲਕਾ ਪੱਧਰੀ ਮੀਟਿੰਗ ਅੱਜ
Ad Position 24
No active advertisement