03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਥਾਣਾ ਬੱਧਨੀ ਕਲਾਂ ਵਲੋਂ 24 ਘੰਟਿਆਂ ਤੋਂ ਪਹਿਲਾਂ ਹੀ ਕਤਲ ਦਾ ਦੋਸ਼ੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 19-07-2026

ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਗੰਭੀਰ ਅਪਰਾਧਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤ ਕਾਰਵਾਈ ਦੇ ਤਹਿਤ ਥਾਣਾ ਬੱਧਨੀ ਕਲਾਂ ਦੀ ਪੁਲਿਸ ਨੇ ਇਕ ਕਤਲ ਦੇ ਸੰਗੀਨ ਮਾਮਲੇ ਵਿਚ ਤੇਜ਼ੀ ਅਤੇ ਪੇਸ਼ੇਵਰ ਢੰਗ ਨਾਲ ਕਾਰਵਾਈ ਕਰਦਿਆਂ ਵਾਰਦਾਤ ਤੋਂ 24 ਘੰਟਿਆਂ ਤੋਂ ਪਹਿਲਾਂ ਹੀ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਿਤੀ 16 ਜੁਲਾਈ 2026 ਨੂੰ ਥਾਣਾ ਬੱਧਨੀ ਕਲਾਂ ਵਿਖੇ ਐਫ.ਆਈ.ਆਰ. ਨੰਬਰ 145 ਅਧੀਨ ਧਾਰਾ 103 (1) ਭਾਰਤੀ ਨਿਆਂ ਸੰਹਿਤਾ, 2023 ਅਤੇ ਧਾਰਾ 25, 27 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਦੇ ਬਿਆਨਾਂ ਅਨੁਸਾਰ ਉਸ ਦੇ ਪਿਤਾ ਨਿਰਮਲ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਦੌਧਰ ਸਰਕੀ ਵਿਖੇ ਬੱਸ ਅੱਡੇ ਵੱਲ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਬੁਲੇਟ ਮੋਟਰਸਾਈਕਲ ‘ਤੇ ਆ ਰਹੇ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਦੌਧਰ ਸਰਕੀ ਨਾਲ ਮੋਟਰਸਾਈਕਲ ਪਾਸ ਕਰਨ ਨੂੰ ਲੈ ਕੇ ਬਹਿਸ ਹੋ ਗਈ। ਬਹਿਸ ਦੌਰਾਨ ਦੋਸ਼ੀ ਨੇ ਕਥਿਤ ਤੌਰ ‘ਤੇ ਆਪਣੇ ਕੋਲ ਮੌਜੂਦ ਰਿਵਾਲਵਰ ਨਾਲ ਦੋ ਫਾਇਰ ਕੀਤੇ, ਜੋ ਨਿਰਮਲ ਸਿੰਘ ਦੇ ਪੇਟ ਦੇ ਖੱਬੇ ਪਾਸੇ ਲੱਗੇ। ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੋਗਾ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਤਕਨੀਕੀ ਸਬੂਤਾਂ, ਖ਼ੁਫ਼ੀਆ ਜਾਣਕਾਰੀ ਅਤੇ ਹੋਰ ਸੁਰਾਗਾਂ ਦੇ ਆਧਾਰ ‘ਤੇ ਲਗਾਤਾਰ ਛਾਪੇਮਾਰੀ ਕਰਦਿਆਂ 24 ਘੰਟਿਆਂ ਤੋਂ ਪਹਿਲਾਂ ਹੀ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਦੌਧਰ ਸਰਕੀ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਦੌਰਾਨ ਦੋਸ਼ੀ ਪਾਸੋਂ ਵਾਰਦਾਤ ਵਿਚ ਵਰਤਿਆ ਗਿਆ ਕਾਲੇ ਰੰਗ ਦਾ ਬੁਲੇਟ ਮੋਟਰਸਾਈਕਲ ਨੰਬਰ ਅਤੇ ਮ੍ਰਿਤਕ ਦੇ ਖ਼ੂਨ ਨਾਲ ਲਿੱਬੜੇ ਕੱਪੜੇ ਪੁਲਿਸ ਕਬਜ਼ੇ ਵਿਚ ਲਏ ਗਏ ਹਨ। ਵਾਰਦਾਤ ਵਿਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਸਮੇਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੋਗਾ ਪੁਲਿਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਭੰਗ ਕਰਨ ਵਾਲੇ ਅਤੇ ਗੰਭੀਰ ਅਪਰਾਧਾਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਤੋਂ ਬਚਣ ਨਹੀਂ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 40 ਮੁਕੱਦਮੇ ਦਰਜ ਕਰ ਕੇ , 53 ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਪੰਜਾਬ ਦੀਆਂ ਰਾਜਨੀਤਕ ਧਿਰਾਂ ਨੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਨੌਜਵਾਨਾਂ ਦੀ ਸੋਚ ਨੂੰ ਵੀ ਪ੍ਰਦੂਸ਼ਿਤ ਕੀਤਾ-ਬਾਪੂ ਤਰਸੇ...
Ad Position 24
No active advertisement