03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 40 ਮੁਕੱਦਮੇ ਦਰਜ ਕਰ ਕੇ , 53 ਦੋਸ਼ੀ ਗ੍ਰਿਫਤਾਰ

Ad Position 21
No active advertisement
ਅਜੀਤ ਡੈਸਕ 19-07-2026

ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਤਹਿਤ ਕਾਰਵਾਈ ਕਰਦਿਆਂ 11 ਜੁਲਾਈ ਤੋਂ ਲੈ ਕੇ 17 ਜੁਲਾਈ ਤੱਕ ਕੀਤੀ ਕਾਰਗੁਜ਼ਾਰੀ ਦੌਰਾਨ 37 ਮੁਕੱਦਮੇ ਦਰਜ ਕਰਕੇ 50 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 389 ਗਰਾਮ ਹੈਰੋਇਨ, 60 ਕਿੱਲੋ ਭੁੱਕੀ ਚੂਰਾ, 1108 ਨਸ਼ੀਲੀਆਂ ਗੋਲੀਆਂ ਅਤੇ 21700 ਦੀ ਡਰੱਗ ਮਨੀ ਬਰਾਮਦ ਕੀਤੀ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਤਿੰਨ ਮੁਕੱਦਮੇ ਦਰਜ ਕਰਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 86.25 ਲੀਟਰ ਸ਼ਰਾਬ ਠੇਕਾ, 3750 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਇਸੇ ਅਰਸੇ ਦੌਰਾਨ ਤਿੰਨ ਭਗੌੜੇ ਦੋਸ਼ੀ, ਲੁੱਟ ਖੋਹ ਅਤੇ ਚੋਰੀ ਦੇ 6 ਦੋਸ਼ੀਆਂ ਨੂੰ ਕਾਬੂ ਕਰਕੇ ਇਕ ਮੋਬਾਈਲ ਫੋਨ, ਦੋ ਮੋਟਰਸਾਈਕਲ, ਇਕ ਸਕਾਰਪੀਓ ਗੱਡੀ ਬਰਾਮਦ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਉਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡਾਂ ਵਿਚ ਜਾ ਕੇ ਪਿੰਡ ਦੇ ਸਰਪੰਚ ਅਤੇ ਹੋਰ ਮੋਹਤਬਰਾਂ ਨਾਲ ਪਬਲਿਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ 54 ਸੈਮੀਨਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਮੋਗਾ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਤਾਂ ਕਿ ਮੋਗਾ ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਪੱਟਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ-ਵਾਰਾਨਸੀ ਰੇਲ ਸੇਵਾ ਪੰਜਾਬ ਦੇ ਸ਼ਰਧਾਲੂਆਂ ਲਈ ਇਤਿਹਾਸਕ ਤੋਹਫਾ-ਡਾ. ਹਰਜੋਤ ਕਮਲ ਅਗਲੀ ਖ਼ਬਰ ਥਾਣਾ ਬੱਧਨੀ ਕਲਾਂ ਵਲੋਂ 24 ਘੰਟਿਆਂ ਤੋਂ ਪਹਿਲਾਂ ਹੀ ਕਤਲ ਦਾ ਦੋਸ਼ੀ ਗ੍ਰਿਫ਼ਤਾਰ
Ad Position 24
No active advertisement