05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਝੰਡੀ ਦੇ ਕੇ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 19-07-2026
ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਇਤਿਹਾਸਕ ਪਿੰਡ ਦੀਨਾ ਸਾਹਿਬ ਤੋਂ ਸ਼ਰਧਾਲੂਆਂ ਦੇ ਇਕ ਜਥੇ ਨੂੰ ਪਵਿੱਤਰ ਧਾਰਮਿਕ ਯਾਤਰਾ ਲਈ ਸ਼ਰਧਾ ਨਾਲ ਨਵ-ਨਿਯੁਕਤ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ। ਚੇਅਰਮੈਨ ਨੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਨੂੰ 15 ਦਿਨਾਂ ਵਿਚ ਹੀ ਦੂਸਰੀ ਬੱਸ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ ‘ਤੇ ਉਨ੍ਹਾਂ ਸ਼ਰਧਾਲੂਆਂ ਲਈ ਲਾਭਦਾਇਕ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰ ਕੇ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਹਰ ਵਿਅਕਤੀ ਆਪਣੀ ਆਸਥਾ ਅਨੁਸਾਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਸਰਪੰਚ ਰਣਜੀਤ ਸਿੰਘ, ਪੰਚ ਜਗਰਾਜ ਸਿੰਘ, ਨਿਰਭੈ ਸਿੰਘ ਨਾਹਰ, ਕੌਰ ਸਿੰਘ ਰਾਜਸਥਾਨੀ, ਗੋਰਾ ਸਿੰਘ, ਭੁਪਿੰਦਰ ਸ਼ਰਮਾ, ਹਰਵਿੰਦਰ ਸਿੰਘ ਨੇ ਸ਼ਰਧਾਲੂਆਂ ਨੂੰ ਸ਼ੁੱਭ ਯਾਤਰਾ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਨੇ ਕਿਹਾ ਤੀਰਥ ਯਾਤਰਾ ਯੋਜਨਾ ਦਾ ਹਜ਼ਾਰਾਂ ਸ਼ਰਧਾਲੂ ਲਾਭ ਉਠਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਜਗਨ ਨਾਥ ਰਥ ਯਾਤਰਾ ਮੌਕੇ ਯੰਗਰ ਸੋਸ਼ਲ ਵੈੱਲਫੇਅਰ ਕਲੱਬ ਨੇ ਲਗਾਇਆ ਲੰਗਰ
Ad Position 24
No active advertisement