03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਥਾਣਾ ਫ਼ਤਿਹਗੜ੍ਹ ਪੰਜਤੂਰ ਪੁਲਿਸ ਵਲੋਂ 60 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 20-07-2026

ਮੋਗਾ, 19 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਪੀ. (ਆਈ) ਬਾਲ ਕ੍ਰਿਸ਼ਨ ਸਿੰਗਲਾ ਮੋਗਾ ਅਤੇ ਸੁਖਵਿੰਦਰ ਸਿੰਘ ਬਰਾੜ ਡੀ.ਐਸ.ਪੀ. ਧਰਮਕੋਟ ਦੀ ਨਿਗਰਾਨੀ ਹੇਠ ਐਸ.ਐਚ.ਓ. ਥਾਣਾ ਫ਼ਤਿਹਗੜ੍ਹ ਪੰਜਤੂਰ ਭਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਚੁਰਸਤਾ ਜੋਗੇਵਾਲਾ ਰੋਡ ਫ਼ਤਿਹਗੜ੍ਹ ਪੰਜਤੂਰ ਵਿਖੇ ਮੌਜੂਦ ਸਨ। ਇਸ ਦੌਰਾਨ ਇਕ ਭਰੋਸੇਯੋਗ ਮੁਖ਼ਬਰ ਵਲੋਂ ਇਤਲਾਹ ਪ੍ਰਾਪਤ ਹੋਈ ਕਿ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜੋਗਿੰਦਰ ਸਿੰਘ ਵਾਸੀ ਬੋਗੇਵਾਲਾ ਆਪਣੀ ਮਾਰੂਤੀ ਕਾਰ ਨੰਬਰ ਵਿਚ ਡੋਡੇ ਚੂਰਾ ਪੋਸਤ ਦੀ ਖੇਪ ਲੈ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਕਤ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ ‘ਤੇ ਰੇਡ ਕੀਤੀ ਗਈ। ਮੌਕੇ ਤੋਂ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਨੂੰ ਕਾਬੂ ਕਰਕੇ ਉਸ ਦੀ ਕਾਰ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ 60 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਇਸ ਸਬੰਧੀ ਮੁਕੱਦਮਾ ਅਧੀਨ ਧਾਰਾ 15, 61, 85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਫ਼ਤਿਹਗੜ੍ਹ ਪੰਜਤੂਰ ‘ਚ ਦਰਜ ਕੀਤਾ ਗਿਆ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਦਿਆਂ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਵੀ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਕਾਰ ਸਕੂਟਰੀ ਦੀ ਟੱਕਰ ’ਚ ਸਕੂਟਰੀ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਡੱਬਵਾਲੀ : ਸ਼ਹਿਰ ਤੋਂ ਪਿੰਡਾਂ ਤੱਕ ਬਿਜਲੀ ਸੰਕਟ ਡੂੰਘਾ ਹੋਇਆ, ਚੌਟਾਲਾ ਬਿਜਲੀ ਘਰ ‘ਚ ਅੱਜ ਪ੍ਰਦਰਸ਼ਨ
Ad Position 24
No active advertisement