03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਦਿੜ੍ਹਬਾ ਵਿਖੇ ਆਦਰਸ਼ ਸਕੂਲ ਐਸੋਸੀਏਸ਼ਨ ਦਾ ਵਿਸ਼ਾਲ ਰੋਸ ਧਰਨਾ, 29 ਨੂੰ ਵਿੱਤ ਮੰਤਰੀ ਨਾਲ ਮੀਟਿੰਗ ਤੈਅ

Ad Position 21
No active advertisement
ਅਜੀਤ ਡੈਸਕ 20-07-2026
ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅੱਜ ਦਿੜ੍ਹਬਾ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਵਿਚ ਹਜ਼ਾਰਾਂ ਅਧਿਆਪਕਾਂ ਅਤੇ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿਸ਼ਾਲ ਅਤੇ ਸ਼ਾਂਤਮਈ ਰੋਸ ਧਰਨਾ ਦਿੱਤਾ। ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨਾਲ ਹੋ ਰਹੀ ਬੇਇਨਸਾਫ਼ੀ ਦਾ ਤੁਰੰਤ ਅੰਤ ਕੀਤਾ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇ ਬਾਵਜੂਦ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਸਬਰ ਹੁਣ ਜਵਾਬ ਦੇ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਹੁਣ ਵੀ ਗੰਭੀਰਤਾ ਨਾ ਦਿਖਾਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਤੋਂ ਬਾਅਦ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਉਪਰੰਤ 29 ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਆਦਰਸ਼ ਸਕੂਲ ਐਸੋਸੀਏਸ਼ਨ ਦੀ ਮੀਟਿੰਗ ਤੈਅ ਕੀਤੀ ਗਈ ਹੈ। ਐਸੋਸੀਏਸ਼ਨ ਨੇ ਉਮੀਦ ਜਤਾਈ ਕਿ ਇਸ ਮੀਟਿੰਗ ਵਿਚ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਸਥਾਈ ਹੱਲ ਕੱਢਿਆ ਜਾਵੇਗਾ। ਐਸੋਸੀਏਸ਼ਨ ਨੇ ਸਪਸ਼ਟ ਚਿਤਾਵਨੀ ਦਿੱਤੀ ਕਿ ਜੇਕਰ 29 ਜੁਲਾਈ ਦੀ ਮੀਟਿੰਗ ਵੀ ਬੇਸਿੱਟਾ ਰਹੀ ਤਾਂ ਪੰਜਾਬ ਦੇ ਸਮੂਹ ਆਦਰਸ਼ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕਨਵੀਨਰ ਅਤੇ ਕੋ-ਕਨਵੀਨਰ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਰਸ਼ਪਾਲ ਸਿੰਘ, ਮੱਖਣਵੀਰ ਸਿੰਘ, ਸੁਖਬੀਰ ਸਿੰਘ, ਵਿਸ਼ਾਲ ਬਾਠੇਜਾ, ਗੁਰਪ੍ਰੀਤ ਸਿੰਘ ਅਤੇ ਹਰਵੀਰ ਸਿੰਘ (ਦੌਲਤਪੁਰਾ ਸਕੂਲ) ਨੇ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਓ.ਆਈ. ਪ੍ਰਧਾਨ ਵਜੋਂ ਸੁਖਵੀਰ ਬਰਾੜ (ਸੁੱਖਾ) ਦੀ ਨਿਯੁਕਤੀ ਵਰਕਰਾਂ ਨੂੰ ਦੇਣ ਲੱਗੀ ਨਵੀਂ ਊਰਜਾ ਅਗਲੀ ਖ਼ਬਰ ਸਰਕਾਰ ਬਿਜਲੀ ਦੀ ਸਪਲਾਈ ਵਿਚ ਸੁਧਾਰ ਕਰੇ-ਨਿਰਮਲ ਸਿੰਘ ਮਾਣੂੰਕੇ
Ad Position 24
No active advertisement