03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ’ਚ ਹਾਸਿਲ ਕੀਤਾ ਪਹਿਲਾ, ਦੂਜਾ ਤੇ ਤੀਜਾ ਸਥਾਨ

Ad Position 21
No active advertisement
ਅਜੀਤ ਡੈਸਕ 20-07-2026
ਧਰਮਕੋਟ, 19 ਜੁਲਾਈ (ਪਰਮਜੀਤ ਸਿੰਘ)-ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਪਠਾਨਕੋਟ ਵਿਖੇ ‘ਇੰਡੀਅਨ ਹੈਰੀਟੇਜ ਸਕੂਲ ਵਿਚ ਸੀ.ਆਈ.ਐਸ.ਸੀ.ਈ. ਵਲੋਂ ਰਿਜਨਲ ਸਟੇਟ ਲੈਵਲ ‘ਤੇ ਕਰਵਾਏ ਗਏ ਕਰਾਟੇ ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਜਿਨ੍ਹਾਂ ਵਿਚੋਂ ਵਿਸ਼ਵਜੀਤ ਨੇ ਗੋਲਡ ਮੈਡਲ, ਗੁਰਲੀਨ ਕੌਰ, ਪ੍ਰਵਲ ਕੌਰ, ਸਿਮਰਨਪ੍ਰੀਤ ਕੌਰ ਨੇ ਸਿਲਵਰ ਮੈਡਲ, ਗੁਰਕੀਰਤ ਕੌਰ ਸਿਮਰਨਦੀਪ ਕੌਰ ਨੇ ਤਾਂਬੇ ਦਾ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਮਿਹਨਤ ਨਾਲ ਸਦਕਾ ਜਿੱਤ ਹਾਸਲ ਕੀਤੀ। ਇਸ ਮੌਕੇ ਤੇ ਯੂ.ਕੇ. ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ, ਨਿਧੀ ਖੋਸਲਾ ਅਤੇ ਪ੍ਰਿੰਸੀਪਲ ਪਵਨਦੀਪ ਕੌਰ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ, ਕਰਾਟਿਆਂ ਦੀ ਕੋਚ ਕੋਮਲਪ੍ਰੀਤ ਕੌਰ, ਡੀ.ਪੀ. ਮੈਡਮ ਰਮਨਦੀਪ ਕੌਰ, ਰਜਿੰਦਰ ਕੌਰ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ ਅਤੇ ਉਨ੍ਹਾਂ ਨੇ ਇਸ ਕਾਮਯਾਬੀ ਲਈ ਸਭ ਦੀ ਸ਼ਲਾਘਾਯੋਗ ਪ੍ਰਸ਼ੰਸਾ ਕੀਤੀ। ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤ ਅਤੇ ਮੌਕੇ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਮਾਪਿਆਂ ਅਤੇ ਸਕੂਲ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਭੱਜੀ ਆਪਣੇ ਵਾਅਦਿਆਂ ਤੋਂ ਡੀ.ਐਸ.ਟੀ. ਇੰਸਟਰਕਟਰਾਂ ਵਲੋਂ ਪੱਕੇ ਧਰਨੇ ਦਾ ਐਲਾਨ ਅਗਲੀ ਖ਼ਬਰ ਐਸ.ਓ.ਆਈ. ਪ੍ਰਧਾਨ ਵਜੋਂ ਸੁਖਵੀਰ ਬਰਾੜ (ਸੁੱਖਾ) ਦੀ ਨਿਯੁਕਤੀ ਵਰਕਰਾਂ ਨੂੰ ਦੇਣ ਲੱਗੀ ਨਵੀਂ ਊਰਜਾ
Ad Position 24
No active advertisement