05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਪਟਿਆਲਾ ਨਿਵਾਸੀ 75 ਸਾਲਾ ਬਜ਼ੁਰਗ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ

Ad Position 21
No active advertisement
ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਦੇ ਪ੍ਰਸਿੱਧ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ ਪਟਿਆਲਾ ਨਿਵਾਸੀ 75 ਸਾਲਾ ਬਜ਼ੁਰਗ ਵਿਅਕਤੀ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਇਸ ਬਜ਼ੁਰਗ ਵਿਅਕਤੀ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਨੇ ਕਈ ਮਾਹਿਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਉਸ ਦੇ ਗੋਡਿਆਂ ਦਾ ਇਲਾਜ ਕਰਨ ਲਈ ਹਾਮੀ ਨਹੀਂ ਭਰੀ। ਆਖ਼ਿਰ ਕਿਸੇ ਰਿਸ਼ਤੇਦਾਰ ਨੇ ਐਸ.ਪੀ.ਐਸ. ਹਸਪਤਾਲ ਵਿਖੇ ਡਾ. ਰਣਜੀਤ ਨਾਲ ਸਲਾਹ ਕਰਨ ਲਈ ਕਿਹਾ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਭਰੋਸਾ ਦਿੱਤਾ ਗਿਆ ਕਿ ਉਸ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਉਕਤ ਬਜ਼ੁਰਗ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 75 ਸਾਲਾ ਬਜ਼ੁਰਗ ਵਿਅਕਤੀ ਵਿਸ਼ਵਾਮਿੱਤਰ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਦਿੱਤੇ ਗਏ। ਉਕਤ ਬਜ਼ੁਰਗ ਵਿਅਕਤੀ ਨੂੰ ਇਕ ਦਿਨ ਹਸਪਤਾਲ ਰੱਖਣ ਉਪਰੰਤ ਛੁੱਟੀ ਦੇ ਦਿੱਤੀ ਗਈ। ਹੁਣ ਬਜ਼ੁਰਗ ਵਿਅਕਤੀ ਵਿਸ਼ਵਾਮਿੱਤਰ ਆਮ ਵਾਂਗ ਤੁਰ ਫਿਰ ਸਕਦਾ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬੜੇ ਆਰਾਮ ਨਾਲ ਕਰ ਰਿਹਾ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਸਰਜਰੀ ਕਰਵਾਉਣ ਤੋਂ ਇਕ ਮਹੀਨਾ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਲੱਗਿਆ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਬਜ਼ੁਰਗ ਵਿਸ਼ਵਾਮਿੱਤਰ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਉਸ ਨੂੰ ਇਕ ਨਵਾਂ ਜੀਵਨ ਪ੍ਰਦਾਨ ਕੀਤਾ ਹੈ, ਜਿਸ ਦੇ ਲਈ ਡਾ. ਰਣਜੀਤ ਸਿੰਘ ਵਧਾਈ ਦੇ ਪਾਤਰ ਹਨ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਦੇ ਤੀਰ-ਅੰਦਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਾਰਡ ਨੰਬਰ 9 ਦੀ ਲੋਕ ਮਿਲਣੀ ’ਚ ਉਮੜਿਆ ਜਨ ਸੈਲਾਬ, ਵਿਧਾਇਕ ਲਾਡੀ ਢੋਸ ਨੇ ਰਾਜਨ ਤੇ ਸਾਜਨ ਛਾਬੜਾ ਦੀ ਖੁੱਲ੍ਹ ਕੇ ਕੀਤੀ...
Ad Position 24
No active advertisement