05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਸ਼ਵ ਪ੍ਰਸਿੱਧ ਭਜਨ ਗਾਇਕ ਮਨੀ ਲਾਡਲਾ ਤੇ ਅੰਜਲੀ ਦਿਵੇਦੀ ਮੋਗਾ ਵਿਚ ਕਰਨਗੇ ਮਾਤਾ ਦਾ ਗੁਣਗਾਨ

Ad Position 21
No active advertisement
ਅਜੀਤ ਡੈਸਕ 20-07-2026
ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਪਿਛਲੇ 29 ਸਾਲਾਂ ਤੋਂ ਲਗਾਤਾਰ ਕਰਵਾਏ ਜਾ ਰਹੇ ਮਾਂ ਭਗਵਤੀ ਦੇ ਵਿਸ਼ਾਲ ਜਾਗਰਣ ਨੂੰ ਲੈ ਕੇ ਇਸ ਵਾਰ ਵੀ ਮੋਗਾ ਦੀ ਪੁਰਾਣੀ ਦਾਣਾ ਮੰਡੀ ਵਿਚ ਭਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 29 ਅਗਸਤ ਸਨਿੱਚਰਵਾਰ ਨੂੰ ਪੁਰਾਣੀ ਦਾਣਾ ਮੰਡੀ ਵਿਚ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾਵੇਗਾ। ਸੰਸਥਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਜਾਗਰਣ ਦੀਆਂ ਤਿਆਰੀਆਂ ਅੱਜ ਤੋਂ ਹੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਮਾਂ ਭਗਵਤੀ ਦਾ ਵਿਸ਼ਾਲ ਦਰਬਾਰ ਅਤੇ ਰੰਗ-ਬਰੰਗੀਆਂ ਲਾਈਟਾਂ ਨਾਲ ਸਜਿਆ ਪੰਡਾਲ ਖ਼ਾਸ ਆਕਰਸ਼ਨ ਦਾ ਕੇਂਦਰ ਹੋਵੇਗਾ। ਉਨ੍ਹਾਂ ਦੱਸਿਆ ਕਿ ਜਾਗਰਣ ਦੌਰਾਨ ਵਿਸ਼ਵ ਪ੍ਰਸਿੱਧ ਭਜਨ ਗਾਇਕ ਮਨੀ ਲਾਡਲਾ ਅਤੇ ਅੰਜਲੀ ਦਿਵੇਦੀ ਆਪਣੀ ਮਿੱਠੀ ਆਵਾਜ਼ ਵਿਚ ਮਾਤਾ ਰਾਣੀ ਦਾ ਗੁਣਗਾਨ ਕਰਨਗੇ, ਜਦ ਕਿ ਜਾਗਰਣ ਦੀ ਸ਼ੁਰੂਆਤ ਭਜਨ ਗਾਇਕ ਪ੍ਰੇਮ ਨਗੀਨਾ ਆਪਣੇ ਵਿਲੱਖਣ ਅੰਦਾਜ਼ ਅਤੇ ਪ੍ਰਸਿੱਧ ਭਜਨਾਂ ਨਾਲ ਕਰਨਗੇ। ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਮਾਂ ਭਗਵਤੀ ਦੇ ਪ੍ਰਚਾਰ ਪ੍ਰਸਾਰ ਅਤੇ ਜਾਗਰਣ ਨੂੰ ਯਾਦਗਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਗਰਣ ਤੋਂ ਸੱਤ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਤੋਂ ਮਾਂ ਭਗਵਤੀ ਦੀ ਪਵਿੱਤਰ ਜੋਤ ਅਮਿਤ ਮਿੱਤਲ ਦੇ ਨਿਵਾਸ ਸਥਾਨ ‘ਤੇ ਲਿਆਂਦੀ ਜਾਵੇਗੀ, ਜਿੱਥੇ ਝੰਡਾ ਪੂਜਣ ਕੀਤਾ ਜਾਵੇਗਾ। ਜਾਗਰਣ ਉਪਰੰਤ ਵਿਧੀਵਤ ਢੰਗ ਨਾਲ ਜੋਤ ਦੀ ਵਿਦਾਇਗੀ ਕੀਤੀ ਜਾਵੇਗੀ। ਸੰਸਥਾ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਵਿਸ਼ਾਲ ਭਗਵਤੀ ਜਾਗਰਣ ਵਿਚ ਸ਼ਾਮਿਲ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਪ੍ਰਧਾਨ ਰਾਕੇਸ਼ ਗੋਇਲ, ਸਕੱਤਰ ਰਮਨ ਬੱਬਰ, ਖ਼ਜ਼ਾਨਚੀ ਦਿਨੇਸ਼ ਜਿੰਦਲ, ਕ੍ਰਿਸ਼ਨ ਤਾਇਲ, ਗੌਰਵ ਜੈਨ, ਰਮਨ ਮੱਕੜ, ਰੋਹਿਤ ਜਿੰਦਲ, ਵੇਦ ਗਰਗ, ਮਹੇਸ਼ ਗੋਇਲ, ਅਮਿਤ ਮਿੱਤਲ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਅਤਿ ਨਿੰਦਣਯੋਗ-ਐਡਵੋਕੇਟ ਕਰਨਬੀਰ ਅਗਲੀ ਖ਼ਬਰ ਟੀ.ਐਲ.ਐਫ. ਦੇ ਤੀਰ-ਅੰਦਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement