05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ’ਚ ਬਿਜਲੀ ਦੇ ਵੱਡੇ ਕੱਟ ਅਤੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ-ਸੰਜੀਵ ਕੁਮਾਰ ਬਠਲਾ

Ad Position 21
No active advertisement
ਅਜੀਤ ਡੈਸਕ 20-07-2026
ਮੋਗਾ, 19 ਜੁਲਾਈ (ਅਸ਼ੋਕ ਬਾਂਸਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਆਈ.ਟੀ.ਸੈਲ. ਮੋਗਾ ਸੰਜੀਵ ਕੁਮਾਰ ਬਠਲਾ ਨੇ ਪੰਜਾਬ ਵਿਚ ਵੱਧ ਰਹੇ ਬਿਜਲੀ ਕੱਟਾਂ ਅਤੇ ਸਫ਼ਾਈ ਪ੍ਰਬੰਧਾਂ ਦੀ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲਗਾਤਾਰ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਉਦਯੋਗਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਰੋਜ਼ਾਨਾ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕਈ ਕਾਰੋਬਾਰ ਅਜਿਹੇ ਹਨ ਜੋ ਬਿਜਲੀ ਤੋਂ ਬਿਨਾਂ ਨਹੀਂ ਚੱਲ ਸਕਦੇ, ਜਿਸ ਕਾਰਨ ਵਪਾਰੀਆਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਕਹਿਰ ਦੀ ਗਰਮੀ ਵਿਚ ਲੰਬੇ-ਲੰਬੇ ਬਿਜਲੀ ਦੇ ਕੱਟ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਬਿਜਲੀ ਸਪਲਾਈ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਮੌਜੂਦਾ ਹਾਲਾਤ ਦੇਖ ਕੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਲਗਾਤਾਰ ਲਗ ਰਹੇ ਬਿਜਲੀ ਕੱਟਾਂ ਕਾਰਨ ਲੋਕ ਮੁੜ ਜਨਰੇਟਰਾਂ ਦਾ ਸਹਾਰਾ ਲੈਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਸ਼ਹਿਰਾਂ ਅਤੇ ਕਸਬਿਆਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ। ਬਰਸਾਤ ਦੇ ਮੌਸਮ ਵਿਚ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ, ਜਿਸ ਨਾਲ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ।
ਸੰਜੀਵ
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਗੁਰਦੁਆਰਾ ਸ੍ਰੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸ਼ਰਧਾ ਨਾਲ ਮਨਾਈ ਸਾਵਣ ਸੰਗਰਾਂਦ... ਅਗਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਅਤਿ ਨਿੰਦਣਯੋਗ-ਐਡਵੋਕੇਟ ਕਰਨਬੀਰ
Ad Position 24
No active advertisement