05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਗੁਰਦੁਆਰਾ ਸ੍ਰੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸ਼ਰਧਾ ਨਾਲ ਮਨਾਈ ਸਾਵਣ ਸੰਗਰਾਂਦ

Ad Position 21
No active advertisement
ਅਜੀਤ ਡੈਸਕ 20-07-2026
ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਵਾਲਮੀਕੀ ਖ਼ਾਲਸਾ ਦਲ ਵਲੋਂ ਵਾਰਡ ਨੰਬਰ 17 ਸਥਿਤ ਗੁਰਦੁਆਰਾ ਸ੍ਰੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ 12 ਮਹੀਨਿਆਂ ਦੇ ਪਾਠ ਦੀ ਸਮਾਪਤੀ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਰੰਗਰੇਟਾ ਸਰਦਾਰ ਵੈਲਫੇਅਰ ਸੁਸਾਇਟੀ ਰਜਿ: ਦੇ ਚੇਅਰਮੈਨ ਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਸਾਵਣ ਦਾ ਮਹੀਨਾ ਜਿੱਥੇ ਮੀਂਹ ਦੇ ਨਾਲ ਕੁਦਰਤ ਵਿਚ ਹਰਿਆਵਲ ਅਤੇ ਠੰਢਕ ਲਿਆਉਂਦਾ ਹੈ, ਉੱਥੇ ਹੀ ਇਹ ਮਨੁੱਖ, ਜੀਵ-ਜੰਤੂਆਂ ਅਤੇ ਰੁੱਖਾਂ-ਬੂਟਿਆਂ ਲਈ ਵੀ ਰਾਹਤ ਅਤੇ ਖ਼ੁਸ਼ਹਾਲੀ ਦਾ ਸੰਦੇਸ਼ ਲੈ ਕੇ ਆਉਂਦਾ ਹੈ। ਉਨ੍ਹਾਂ ਹਾਲ ਹੀ ਵਿਚ ਅਕਾਲ ਚਲਾਣਾ ਕਰ ਗਈ ਬੀਬੀ ਮਨਜੀਤ ਕੌਰ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਵਿਚ ਏਅਰ ਕੰਡੀਸ਼ਨਰ (ਏ.ਸੀ.) ਦੀ ਸੇਵਾ ਕਰਵਾਉਣ ਲਈ ਪਰਿਵਾਰ ਦਾ ਧੰਨਵਾਦ ਕਰਦਿਆਂ ਇਸ ਨੂੰ ਸਮਾਜ ਸੇਵਾ ਦੀ ਪ੍ਰੇਰਨਾਦਾਇਕ ਮਿਸਾਲ ਦੱਸਿਆ। ਸਮਾਗਮ ਦੌਰਾਨ ਪਿਛਲੇ ਦਸ ਮਹੀਨਿਆਂ ਤੋਂ ਗੁਰਦੁਆਰਾ ਸਾਹਿਬ ਵਿਚ ਸੇਵਾਵਾਂ ਨਿਭਾ ਰਹੇ ਹੈੱਡ ਗ੍ਰੰਥੀ ਭਾਈ ਰਾਜਾ ਸਿੰਘ ਖ਼ਾਲਸਾ ਮੱਲ੍ਹੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਆਲ ਇੰਡੀਆ ਵਾਲਮੀਕੀ ਖ਼ਾਲਸਾ ਦਲ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਵਲੋਂ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੱਬ ਜੀ ਟਰੱਸਟ ਦੇ ਪ੍ਰਧਾਨ ਬਲਬੀਰ ਸਿੰਘ ਰਾਮੂਵਾਲੀਆ, ਉਪ ਪ੍ਰਧਾਨ ਤਿਰਲੋਕ ਸਿੰਘ, ਸਕੱਤਰ ਜਗਦੇਵ ਸਿੰਘ ਖ਼ਾਲਸਾ, ਖ਼ਜ਼ਾਨਚੀ ਜਸਵੀਰ ਸਿੰਘ, ਹਰਮੇਸ਼ ਸਿੰਘ, ਜਗਦੀਸ਼ ਸਿੰਘ, ਗ੍ਰੰਥੀ ਕੇਸ਼ਵ ਸਿੰਘ ਮੱਲ੍ਹੀ, ਅਸ਼ੋਕ ਧੁੰਨਾ, ਸਾਬਕਾ ਐਮ.ਸੀ. ਬੀਬੀ ਹਰਬੰਸ ਕੌਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅਮੋਲ ਸੂਦ ਨੇ ਸੰਭਾਲੀ ਰੋਟਰੀ ਕਲੱਬ ਮੋਗਾ ਰਾਇਲ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਪੰਜਾਬ ’ਚ ਬਿਜਲੀ ਦੇ ਵੱਡੇ ਕੱਟ ਅਤੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ-ਸੰਜੀਵ ਕੁਮਾਰ ਬਠਲਾ
Ad Position 24
No active advertisement