06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਗੰਡੋਆ ਖਾਦ ’ਤੇ ਕਿਸਾਨ-ਸਾਇੰਸਦਾਨ ਮਿਲਣੀ ਹੋਈ

Ad Position 21
No active advertisement
ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਜਸਪਾਲ ਸਿੰਘ ਬੱਬੀ)-ਆਤਮਾ ਸਕੀਮ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਦੇ ਸਹਿਯੋਗ ਨਾਲ ਗੰਡੋਆ ਖਾਦ ਸੰਬੰਧੀ ਕਿਸਾਨ-ਸਾਇੰਸਦਾਨ ਵਿਚਾਰ-ਵਟਾਂਦਰਾ ਗੋਸ਼ਟੀ ਹੁਨਰਮੰਦ ਕਿਸਾਨ ਸਿਖਲਾਈ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਹੋਈ। ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਡਾ. ਬਲਵਿੰਦਰ ਸਿੰਘ ਲੱਖੇਵਾਲੀ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਕਮਲਦੀਪ ਮਠਾੜੂ ਡਿਪਟੀ ਡਾਇਰੈਕਟਰ ਕੇ.ਵੀ.ਕੇ. ਨੇ ਦੱਸਿਆ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਕਿਸਾਨਾਂ ਨੂੰ ਰਸਾਇਣਿਕ ਖਾਦਾਂ ਦੀ ਘੱਟ ਵਰਤੋਂ ਕਰਨ ਅਤੇ ਜੈਵਿਕ ਖੇਤੀ ਰਾਹੀਂ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਦੇ ਅਧਿਕਾਰੀਆਂ ਨੇ ਗੰਡੋਆ ਖਾਦ ਤਿਆਰ ਕਰਨ ਦੀਆਂ ਆਧੁਨਿਕ ਤਕਨੀਕਾਂ, ਬੈੱਡਾਂ ਦੇ ਸਹੀ ਆਕਾਰ, ਨਮੀ ਦੇ ਰੱਖ-ਰਖਾਅ ਅਤੇ ਗਡੋਇਆਂ ਦੀ ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮਾਹਿਰਾਂ ਨੇ ਦੱਸਿਆ ਕਿ ਫ਼ਸਲੀ ਰਹਿੰਦ-ਖੂੰਹਦ ਅਤੇ ਗੋਬਰ ਦੀ ਵਰਤੋਂ ਨਾਲ ਘਰੇਲੂ ਪੱਧਰ ‘ਤੇ ਹੀ ਉੱਚ ਗੁਣਵੱਤਾ ਵਾਲੀ ਖਾਦ ਤਿਆਰ ਕੀਤੀ ਜਾ ਸਕਦੀ ਹੈ, ਜਿਸ ਨਾਲ ਖੇਤੀ ਲਾਗਤ ਘਟਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਵਿਚਾਰ-ਵਟਾਂਦਰੇ ਦੌਰਾਨ ਕਿਸਾਨਾਂ ਨੇ ਆਪਣੇ ਸ਼ੰਕੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਦਾ ਵਿਗਿਆਨੀਆਂ ਨੇ ਮੌਕੇ ‘ਤੇ ਹੀ ਤਸੱਲੀਬਖ਼ਸ਼ ਸਮਾਧਾਨ ਦੱਸਿਆ। ਇਸ ਮੌਕੇ ਆਤਮਾ ਸਕੀਮ ਅਧੀਨ ਗੰਡੋਆ ਖਾਦ ਤਿਆਰ ਕਰਨ ਲਈ ਖਾਦ ਬੈਗ ਵੀ ਵੰਡੇ ਗਏ। ਵਿਭਾਗੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਆਤਮਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਖੇਤੀਬਾੜੀ ਵਿਚ ਸਥਾਈ ਤੇ ਕੁਦਰਤੀ ਤਰੀਕੇ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਡਾ. ਨਵਦੀਪ ਸਿੰਘ ਜੌੜਾ ਜ਼ਿਲ੍ਹਾ ਸਿਖਲਾਈ ਅਫ਼ਸਰ, ਡਾ. ਬਲਵਿੰਦਰ ਸਿੰਘ ਲੱਖੇਵਾਲੀ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਕਮਲਦੀਪ ਮਠਾੜੂ ਡਿਪਟੀ ਡਾਇਰੈਕਟਰ ਕੇ.ਵੀ.ਕੇ., ਡਾ. ਅਜੈ ਕੁਮਾਰ ਸਹਾਇਕ ਪ੍ਰੋਫੈਸਰ ਕੇ.ਵੀ.ਕੇ., ਡਾ. ਬਲਜਿੰਦਰ ਸਿੰਘ ਏ.ਪੀ.ਪੀ.ਓ., ਡਾ. ਗੁਰਮਿੰਦਰ ਸਿੰਘ ਬਰਾੜ ਬਲਾਕ ਖੇਤੀਬਾੜੀ ਅਫ਼ਸਰ ਮੋਗਾ-1, ਡਾ. ਗੁਰਲਵਲੀਨ ਸਿੰਘ ਏ.ਡੀ.ਓ. ਇਨਫੋਰਸਮੈਂਟ ਅਤੇ ਡਾ. ਤਪਤੇਜ ਸਿੰਘ ਡੀ.ਪੀ.ਡੀ. ਆਤਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਮੱਲ੍ਹੀਆਂ ਵਿਖੇ ਧਾਰਮਿਕ ਫ਼ਿਲਮ ਦਿਖਾਈ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਲਾਇਬ੍ਰੇਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ
Ad Position 24
No active advertisement